ਦੋ ਨਾਬਾਲਗ ਕੁੜੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ’ਚ 5 ਖ਼ਿਲਾਫ਼ ਕੇਸ ਦਰਜ
Thursday, Jan 29, 2026 - 01:06 PM (IST)
ਦਸੂਹਾ (ਝਾਵਰ)-ਦਸੂਹਾ ਦੇ ਇਕ ਮੁਹੱਲੇ ਦੀਆਂ ਦੋ ਨਾਬਾਲਗ ਕੁੜੀਆਂ ਨੂੰ ਵਿਆਹ ਦੀ ਨੀਅਤ ਨਾਲ ਭਜਾ ਕੇ ਲਿਜਾਣ ਦੇ ਦੋਸ਼ ’ਚ ਸਥਾਨਕ ਪੁਲਸ ਨੇ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮਾਮਲੇ ’ਚ ਪੁਲਸ ਨੇ ਇਕ ਮਹਿਲਾ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਲੜਕੀਆਂ ਦੀ ਮਾਤਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀਆਂ ਦੋ ਲੜਕੀਆਂ ਬੀਤੀ 26 ਜਨਵਰੀ ਦੀ ਰਾਤ ਨੂੰ ਅਚਾਨਕ ਘਰੋਂ ਗਾਇਬ ਹੋ ਗਈਆਂ ਸਨ। ਪੀੜਤ ਪਰਿਵਾਰ ਅਨੁਸਾਰ ਹੈਵੀ ਪੁੱਤਰ ਜਸਵਿੰਦਰ ਸਿੰਘ, ਸੋਨੀਆ ਪਤਨੀ ਜਸਵਿੰਦਰ ਸਿੰਘ, ਸਿਮਰਨਜੀਤ ਸਿੰਘ ਪੁੱਤਰ ਕਮਲਜੀਤ ਸਿੰਘ (ਨਿਵਾਸੀ ਡੁੱਗਰੀ ਕਾਲੋਨੀ ਮੁਕੇਰੀਆਂ) ਅਤੇ ਦਲਜੀਤ ਸਿੰਘ ਉਰਫ ਵਿਜੇ ਪੁੱਤਰ ਕਿਸ਼ੋਰੀ ਰਾਮ ਤੇ ਰਾਣੀ ਪਤਨੀ ਕਿਸ਼ੋਰੀ ਰਾਮ (ਨਿਵਾਸੀ ਫੱਤੋਵਾਲ) ਉਨ੍ਹਾਂ ਦੀਆਂ ਲੜਕੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਏ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ Alert ਜਾਰੀ! 5 ਦਿਨਾਂ ਲਈ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਪਰਿਵਾਰ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਕੁੜੀਆਂ ਨੂੰ ਮੁਕੇਰੀਆਂ ਦੇ ਇਕ ਗੁਰਦੁਆਰਾ ਸਾਹਿਬ ਵਿਖੇ ਲੈ ਕੇ ਗਏ ਸਨ ਪਰ ਉਸ ਤੋਂ ਬਾਅਦ ਉਨ੍ਹਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ। ਏ. ਐੱਸ. ਆਈ. ਗੁਰਬਚਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਇਸ ਸਬੰਧੀ ਰਾਣੀ ਪਤਨੀ ਕਿਸ਼ੋਰੀ ਰਾਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਨਾਬਾਲਗ ਕੁੜੀਆਂ ਅਤੇ ਬਾਕੀ ਫਰਾਰ ਮੁਲਜ਼ਮਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮੋਹਾਲੀ 'ਚ ਹੋਏ ਕਤਲ ਨੂੰ ਲੈ ਕੇ ਪਰਗਟ ਸਿੰਘ ਨੇ ਘੇਰੀ 'ਆਪ', ਕਿਹਾ-SSP ਦਫ਼ਤਰ ਲਾਗੇ ਕਤਲ ਸਰਕਾਰ ਨੂੰ ਚੁਣੌਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
