2 ਨਾਬਾਲਗ ਕੁੜੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ''ਤੇ ਮਾਮਲਾ ਦਰਜ

Saturday, Apr 13, 2024 - 06:54 PM (IST)

2 ਨਾਬਾਲਗ ਕੁੜੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ''ਤੇ ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ)- 2 ਨਾਬਾਲਗ ਕੁੜੀਆਂ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਸਦਰ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਇਕ ਵਿਅਕਤੀ ਨੇ ਦੱਸਿਆ ਕਿ ਉਸ ਦੀ ਭੈਣ ਦਾ ਤਲਾਕ ਹੋ ਚੁੱਕਾ ਹੈ ਅਤੇ ਉਹ ਆਪਣੀ 13-14 ਸਾਲ ਦੀ ਧੀ ਨਾਲ ਰਹਿੰਦੀ ਹੈ। ਬੀਤੇ ਦਿਨ ਉਸ ਦੀ ਭੈਣ ਦੀ ਕੁੜੀ ਅਤੇ ਉਸ ਦੀ ਕਰੀਬ 16-17 ਸਾਲ ਦੀ ਸਹੇਲੀ ਘਰ ਦੇ ਕਿਸੇ ਧਾਰਮਿਕ ਸਥਾਨ ’ਤੇ ਮੱਥਾ ਟੇਕਣ ਲਈ ਗਏ ਸਨ ਪਰ ਉਥੋਂ ਵਾਪਸ ਘਰ ਨਹੀਂ ਪਰਤੇ। ਉਸ ਨੇ ਸ਼ੱਕ ਜ਼ਾਹਰ ਕੀਤਾ ਕਿ ਕੋਈ ਅਣਪਛਾਤਾ ਵਿਅਕਤੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਵਿਸਾਖੀ ਵੇਖਣ ਜਾ ਰਹੇ ਨੌਜਵਾਨਾਂ ਦਾ ਪਲਟਿਆ ਟਰੈਕਟਰ 5911, ਦੋ ਦੀ ਮੌਕੇ 'ਤੇ ਮੌਤ, JCB ਨਾਲ ਕੱਢਣੀਆਂ ਪਈਆਂ ਲਾਸ਼ਾਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News