ਜ਼ਮੀਨੀ ਕਬਜ਼ੇ ਨੂੰ ਲੈ ਕੇ ਚੱਕ ਚੇਲਾ ’ਚ ਦੋ ਧਿਰਾਂ ਭਿੜੀਆਂ, ਤਿੰਨ ਜ਼ਖ਼ਮੀ

Sunday, Nov 22, 2026 - 01:04 PM (IST)

ਜ਼ਮੀਨੀ ਕਬਜ਼ੇ ਨੂੰ ਲੈ ਕੇ ਚੱਕ ਚੇਲਾ ’ਚ ਦੋ ਧਿਰਾਂ ਭਿੜੀਆਂ, ਤਿੰਨ ਜ਼ਖ਼ਮੀ

ਲੋਹੀਆਂ ਖਾਸ (ਹਰਸ਼)-ਪਿੰਡ ਚੱਕ ਚੇਲਾ ਵਿਖੇ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਹਿੰਸਕ ਰੂਪ ਧਾਰ ਲਿਆ, ਜਿਸ ਦੌਰਾਨ ਦੋ ਧਿਰਾਂ ਵਿਚਕਾਰ ਹੋਈ ਤਕਰਾਰ ਅਤੇ ਕੁੱਟਮਾਰ ਵਿਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲੋਹੀਆਂ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਦੋਵਾਂ ਧਿਰਾਂ ਵੱਲੋਂ ਆਪੋ-ਆਪਣੇ ਪੱਖ ਰੱਖਦਿਆਂ ਇਕ-ਦੂਜੇ ’ਤੇ ਹਮਲਾ ਕਰਨ ਦੇ ਦੋਸ਼ ਲਾਏ ਗਏ।

ਹਸਪਤਾਲ ’ਚ ਇਲਾਜ ਅਧੀਨ ਪਹਿਲੀ ਧਿਰ ਦੇ ਗੁਰਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਚੱਕ ਚੇਲਾ ਨੇ ਦੱਸਿਆ ਕਿ ਵਿਵਾਦਿਤ ਜ਼ਮੀਨ ਉਨ੍ਹਾਂ ਦੇ ਪਰਿਵਾਰ ਦੀ ਪੁਰਾਣੀ ਜੱਦੀ ਜਾਇਦਾਦ ਹੈ, ਜਿਸ ’ਚ ਉਸ ਦੇ ਅਤੇ ਉਸ ਦੇ ਮਰਹੂਮ ਭਰਾ ਦੇ ਹਿੱਸੇ ਵੀ ਹਨ। ਉਸ ਮੁਤਾਬਕ ਉਸ ਦੇ ਭਰਾ ਅਮਰੀਕ ਸਿੰਘ ਨੇ ਆਪਣੀ ਜ਼ਮੀਨ ਪੰਜ ਸਾਲ ਲਈ ਉਸ ਨੂੰ ਠੇਕੇ ’ਤੇ ਦਿੱਤੀ ਸੀ ਪਰ ਭਰਾ ਦੀ ਮੌਤ ਤੋਂ ਬਾਅਦ ਠੇਕੇਦਾਰ ਵੱਲੋਂ ਜ਼ਮੀਨ ਖਾਲੀ ਨਾ ਕਰਨ ਕਾਰਨ ਵਿਵਾਦ ਪੈਦਾ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ: ਰੇਲਵੇ ਸਟੇਸ਼ਨ ਨੇੜਿਓਂ ਮਿਲੀ ਵਿਅਕਤੀ ਦੀ ਲਾਸ਼, ਹਾਲਤ ਵੇਖ ਪੁਲਸ ਵੀ ਰਹਿ ਗਈ ਹੈਰਾਨ

ਗੁਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਬਚਾਅ ਲਈ ਆਈ ਉਸ ਦੀ ਭਾਣਜੀ ਸਮਨਮਨਪ੍ਰੀਤ ਕੌਰ ਦੇ ਵੀ ਦੰਦ ਤੋੜ ਦਿੱਤੇ ਗਏ। ਦੂਜੀ ਧਿਰ ਦੇ ਸੂਬਾ ਸਿੰਘ ਵਾਸੀ ਚੱਕ ਚੇਲਾ ਨੇ ਆਪਣਾ ਪੱਖ ਰੱਖਦੇ ਕਿਹਾ ਕਿ ਅਮਰੀਕ ਸਿੰਘ ਨੇ ਉਨ੍ਹਾਂ ਨੂੰ ਪੰਜ ਸਾਲ ਲਈ ਜ਼ਮੀਨ ਠੇਕੇ ’ਤੇ ਦਿੱਤੀ ਸੀ, ਜਿਸ ਦੀ ਮਿਆਦ ਪੂਰੀ ਹੋਣ ਵਿਚ ਅਜੇ ਕਰੀਬ ਛੇ ਮਹੀਨੇ ਬਾਕੀ ਹਨ। ਉਨ੍ਹਾਂ ਦੱਸਿਆ ਕਿ ਅਮਰੀਕ ਸਿੰਘ ਦੀ ਮੌਤ ਹੋਣ ਤੋਂ ਬਾਅਦ ਵੀ ਉਸ ਦੇ ਪਰਿਵਾਰ ਵੱਲੋਂ ਠੇਕੇ ਦੀ ਬਾਕੀ ਮਿਆਦ ਤੱਕ ਜ਼ਮੀਨ ਵਾਹੁਣ ਲਈ ਦੇਣ ਦੀ ਸਹਿਮਤੀ ਦਿੱਤੀ ਗਈ ਸੀ।

ਸੂਬਾ ਸਿੰਘ ਨੇ ਦੋਸ਼ ਲਾਇਆ ਕਿ ਗੁਰਵਿੰਦਰ ਸਿੰਘ ਅਤੇ ਉਸ ਦੇ ਨਾਲ ਆਏ ਵਿਅਕਤੀਆਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਹ ਵੀ ਜ਼ਖ਼ਮੀ ਹੋ ਗਏ। ਇਸ ਸਬੰਧੀ ਥਾਣਾ ਲੋਹੀਆਂ ਦੇ ਮੁਖੀ ਸੁਖਜਿੰਦਰ ਸਿੰਘ ਖੈਹਿਰਾ ਨੇ ਦੱਸਿਆ ਕਿ ਘਟਨਾ ਸਬੰਧੀ ਜਾਣਕਾਰੀ ਪੁਲਸ ਦੇ ਧਿਆਨ ਵਿਚ ਆ ਚੁੱਕੀ ਹੈ। ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਤੇ ਜਾਂਚ ਦੌਰਾਨ ਜੋ ਵੀ ਧਿਰ ਦੋਸ਼ੀ ਪਾਈ ਗਈ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ: ਡਿਬਰੂਗੜ੍ਹ ਜੇਲ੍ਹ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ਮਗਰੋਂ ਪਰਤੇ ਵਾਪਸ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News