ਵੱਖ-ਵੱਖ ਥਾਵਾਂ ਤੋਂ ਦੋ ਹੈਰੋਇਨ ਸਮੱਗਲਰ ਗ੍ਰਿਫ਼ਤਾਰ, ਪਹਿਲਾਂ ਵੀ ਦਰਜ ਹਨ ਮਾਮਲੇ
Monday, Jul 14, 2025 - 02:49 PM (IST)

ਜਲੰਧਰ (ਵਰੁਣ)-ਥਾਣਾ 1 ਦੀ ਪੁਲਸ ਨੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਦੌਰਾਨ ਦੋ ਹੈਰੋਇਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਮਾਮਲੇ ਦਰਜ ਹਨ। ਪੁਲਸ ਨੇ ਦੋਵਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਏ. ਸੀ. ਪੀ. ਜਲੰਧਰ ਉੱਤਰੀ ਆਤਿਸ਼ ਭਾਟੀਆ ਨੇ ਦੱਸਿਆ ਕਿ ਥਾਣਾ ਨੰ. ਇਕ ਦੇ ਇੰਚਾਰਜ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਏ. ਐੱਸ. ਆਈ. ਸੁਰਜੀਤ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੀ. ਜੇ. ਐੱਸ. ਪਬਲਿਕ ਸਕੂਲ ਨੇੜੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਜਦੋਂ ਪੁਲਸ ਨੇ ਪੈਦਲ ਆ ਰਹੇ ਇਕ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਸ ਨੂੰ ਫੜ ਲਿਆ। ਤਲਾਸ਼ੀ ਲੈਣ ’ਤੇ ਨੌਜਵਾਨ ਕੋਲੋਂ 6.10 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਕਰਨ ਥਾਪਰ ਪੁੱਤਰ ਰਮੇਸ਼ ਕੁਮਾਰ ਵਾਸੀ ਕਿਸ਼ਨਪੁਰਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ 103 ਪਰਿਵਾਰਾਂ ਲਈ ਚੰਗੀ ਖ਼ਬਰ, ਸਰਕਾਰ ਨੇ ਕਰਜ਼ਾ ਕੀਤਾ ਮੁਆਫ਼
ਕਰਨ ’ਤੇ ਪਹਿਲਾਂ ਹੀ ਲੁੱਟਖੋਹ ਅਤੇ ਨਸ਼ੇ ਵਾਲੇ ਪਦਾਰਥਾਂ ਦੇ ਅਪਰਾਧਾਂ ਦਾ ਮਾਮਲਾ ਦਰਜ ਹੈ। ਇਸੇ ਤਰ੍ਹਾਂ ਥਾਣਾ 1 ਦੇ ਏ. ਐੱਸ. ਆਈ. ਸ਼ਾਮ ਜੀ ਲਾਲ ਨੇ ਬਰਲਟਨ ਪਾਰਕ ਵਿਚ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ। ਉਸ ਕੋਲੋਂ 5.50 ਗ੍ਰਾਮ ਹੈਰੋਇਨ ਬਰਾਮਦ ਹੋਈ। ਦੋਸ਼ੀ ਦੀ ਪਛਾਣ ਅਜੇ ਸਿੱਧੂ ਪੁੱਤਰ ਬੂਟਾ ਰਾਮ ਵਾਸੀ ਨਿਊ ਗੁਰੂ ਨਾਨਕ ਨਗਰ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 15,16,17 ਨੂੰ ਰਹੇਗੀ ਸਰਕਾਰੀ ਛੁੱਟੀ, 3 ਦਿਨ ਬੰਦ ਰਹਿਣਗੇ ਸਕੂਲ ਤੇ ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e