ਲੁੱਟਾਂਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ

09/24/2022 7:15:39 PM

ਮਾਹਿਲਪੁਰ (ਅਗਨੀਹੋਤਰੀ)- ਮਾਹਿਲਪੁਰ ਦੀ ਪੁਲਸ ਨੇ ਪਿਛਲੇ ਲੰਬੇ ਸਮੇਂ ਤੋਂ ਸਰਗਰਮ ਲੁੱਟਾਂਖੋਹਾਂ ਕਰਨ ਵਾਲੇ ਗਿਰੋਹਾਂ ਵਿੱਚੋਂ ਇਕ ਗਿਰੋਹ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਨੇ ਦੋਹਾਂ ਵਿਰੁੱਧ ਮਾਮਲਾ ਦਰਜ ਕਰਕੇ ਲੁੱਟੇ ਗਏ ਮੋਬਾਇਲ ਵੀ ਬਰਾਮਦ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ 10 ਸਤੰਬਰ ਨੂੰ ਇੰਦਰਜੀਤ ਕੌਰ ਪਤਨੀ ਦਰਸ਼ਨ ਲਾਲ ਵਾਸੀ ਖ਼ਡ਼ੌਦੀ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਹ ਬੀ ਡੀ ਪੀ ਓ ਕਾਲੋਨੀ ਮਾਹਿਲਪੁਰ ਨਜ਼ਦੀਕ ਪੈਦਲ ਆਪਣੇ ਪਿੰਡ ਨੂੰ ਵਾਪਿਸ ਜਾ ਰਹੀ ਸੀ ਤਾਂ ਇਕ ਮੋਟਰ ਸਾਈਕਲ ’ਤੇ ਸਵਾਰ ਦੋ ਵਿਅਕਤੀ ਉਸ ਦਾ ਮੋਬਾਇਲ ਖ਼ੋਹ ਕੇ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ: ਹੱਥ ਮਲਦੀ ਰਹਿ ਗਈ ਜਲੰਧਰ ਪੁਲਸ, ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਹੀਂ ਮਿਲਿਆ ਪ੍ਰੋਡਕਸ਼ਨ ਵਾਰੰਟ

ਉਸ ਨੇ ਦੱਸਿਆ ਕਿ ਥਾਣਾ ਮਾਹਿਲਪੁਰ ਤੋਂ ਥਾਣੇਦਾਰ ਰਾਮ ਲਾਲ ਨੇ ਤੁੰਰਤ ਮੌਕੇ ’ਤੇ ਪਹੁੰਚ ਕੇ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਸੀ। ਥਾਣਾ ਮੁਖ਼ੀ ਜਸਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੁੱਟ ਖ਼ੋਹ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਵਿਅਕਤੀ ਪੱਦੀ ਸੂਰਾ ਸਿੰਘ ਤੋਂ ਮਾਹਿਲਪੁਰ ਵੱਲ ਨੂੰ ਆ ਰਹੇ ਹਨ ਅਤੇ ਹੋਰ ਲੁੱਟ ਕਰਨ ਦੀ ਤਿਆਰੀ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਨੇ ਤੁੰਰਤ ਥਾਣੇਦਾਰ ਰਾਮ ਲਾਲ ਦੀ ਅਗਵਾਈ ਹੇਠ ਨਾਕਾਬੰਦੀ ਕਰਕੇ ਕਥਿਤ ਦੋਸ਼ੀਆਂ ਅਮ੍ਰਿਤਪਾਲ ਸਿੰਘ ਸਿੱਧੂ ਪੁੱਤਰ ਗੁਰਦੀਸ਼ ਸਿੰਘ ਅਤੇ ਅਮਨਦੀਪ ਤਰ ਮੁਖਤਿਆਰ ਸਿੰਘ ਵਾਸੀਆਨ ਪੱਦੀ ਸੂਰਾ ਸਿੰਘ ਨੂੰ ਪਿੰਡ ਦੇ ਬਾਹਰਵਾਰ ਗੇਟ ਨਜ਼ਦੀਕ ਨਾਕਾਬੰਦੀ ਕਰਕੇ ਕਾਬੂ ਕਰਕੇ ਉਨ੍ਹਾਂ ਕੋਲੋਂ ਲੁੱਟਿਆ ਮੋਬਾਇਲ ਵੀ ਬਰਾਮਦ ਕੀਤਾ ਹੈ। 

ਉਨ੍ਹਾਂ ਦੱਸਿਆ ਕਿ ਇਹ ਦੋਵੇਂ ਲੁਟੇਰੇ ਇਕ ਹੋਰ ਲੁਟੇਰਾ ਗਿਰੋਹ ਨਾਲ ਮਿਲ ਕੇ ਕੰਮ ਕਰਦੇ ਸਨ ਅਤੇ ਇੱਕੋ ਸਮੇਂ ਹੀ ਵੱਖ਼ ਵੱਖ਼ ਥਾਵਾਂ ’ਤੇ ਲੁੱਟ ਦੀ ਘਟਨਾ ਦੀ ਨੂੰ ਅੰਜਾਮ ਦਿੰਦੇ ਸਨ ਤਾਂ ਜੋ ਪੁਲਸ ਦਾ ਧਿਆਨ ਭਟਕ ਜਾਵੇ। ਉਨ੍ਹਾਂ ਦੱਸਿਆ ਕਿ ਪੁਲਸ ਨੇ ਕਾਨੂੰਨ ਦੀ ਧਾਰਾ 379 ਬੀ, 34 ਅਧੀਨ ਮਾਮਲਾ ਦਰਜ ਕਰਕੇ ਕਾਬੂ ਕੀਤੇ ਕਥਿਤ ਦੋਸ਼ੀਆਂ ਕੋਲੋਂ ਪੁੱਛ ਗਿੱਛ ਸ਼ੁਰੂ ਕਰ ਦਿੱਤੀ ਹੈ। ਡੀ. ਐੱਸ. ਪੀ. ਦਲਜੀਤ ਸਿੰਘ ਖ਼ੱਖ਼ ਨੇ ਦੱਸਿਆ ਕਿ ਇਨ੍ਹਾਂ ਕੋਲੋਂ ਹੋਰ ਵੀ ਲੁੱਟਾਂਖ਼ੋਹਾਂ ਦੇ ਮਾਮਲੇ ਹੱਲ ਹੋਣ ਦੀ ਆਸ ਹੈ।

ਇਹ ਵੀ ਪੜ੍ਹੋ: ਅਮਰੀਕਾ ’ਚ ਕਤਲ ਕੀਤੇ ਕਪੂਰਥਲਾ ਦੇ ਪਰਮਵੀਰ ਨੂੰ ਭੈਣ ਨੇ ਸਿਰ 'ਤੇ ਕਲਗੀ ਸਜਾ ਕੇ ਦਿੱਤੀ ਅੰਤਿਮ ਵਿਦਾਈ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


Anuradha

Content Editor

Related News