ਫਗਵਾੜਾ ਰੇਲਵੇ ਸਟੇਸ਼ਨ ''ਤੇ ਨਕਲੀ ਮੁਲਾਜ਼ਮ ਬਣ ਕੇ ਦੋ ਪ੍ਰਵਾਸੀ ਮਜ਼ਦੂਰਾਂ ਤੋਂ ਠੱਗੇ 17 ਹਜ਼ਾਰ ਰੁਪਏ
Wednesday, Aug 26, 2026 - 04:15 PM (IST)
ਫਗਵਾੜਾ (ਵਾਰਤਾ)- ਬਿਹਾਰ ਜਾ ਰਹੇ ਦੋ ਪ੍ਰਵਾਸੀ ਨੌਜਵਾਨਾਂ ਨਾਲ ਫਗਵਾੜਾ ਰੇਲਵੇ ਸਟੇਸ਼ਨ ਨੇੜੇ ਤਿੰਨ ਅਣਪਛਾਤੇ ਨੌਜਵਾਨਾਂ ਨੇ 17 ਹਜ਼ਾਰ ਰੁਪਏ ਦੀ ਠੱਗੀ ਮਾਰ ਲਈ। ਪੀੜਤਾਂ ਮੁਤਾਬਕ ਮੁਲਜ਼ਮਾਂ ਨੇ ਖ਼ੁਦ ਨੂੰ ਜਾਂਚ ਟੀਮ ਦੇ ਅਧਿਕਾਰੀ ਦੱਸ ਕੇ ਪਹਿਲਾਂ ਉਨ੍ਹਾਂ ਦਾ ਵਿਸ਼ਵਾਸ ਜਿੱਤਿਆ ਅਤੇ ਬਾਅਦ 'ਚ ਸੁਰੱਖਿਆ ਜਾਂਚ ਕਰਨ ਦੇ ਬਹਾਨੇ ਉਨ੍ਹਾਂ ਦੀ ਨਕਦੀ ਲੈ ਕੇ ਫਰਾਰ ਹੋ ਗਏ। ਘਟਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ।
ਪੀੜਤ ਸੰਦੀਪ ਕੁਮਾਰ ਨੇ ਦੱਸਿਆ ਕਿ ਉਹ ਅਤੇ ਉਸ ਦਾ ਦੋਸਤ ਬਿਹਾਰ ਜਾਣ ਲਈ ਫਗਵਾੜਾ ਰੇਲਵੇ ਸਟੇਸ਼ਨ 'ਤੇ ਪਹੁੰਚੇ ਸਨ ਅਤੇ ਟਿਕਟਾਂ ਖ਼ਰੀਦਣ ਮਗਰੋਂ ਰੇਲਗੱਡੀ 'ਤੇ ਚੜ੍ਹਨ ਦੀ ਤਿਆਰੀ ਕਰ ਰਹੇ ਸਨ। ਇਸੇ ਦੌਰਾਨ ਤਿੰਨ ਅਣਪਛਾਤੇ ਵਿਅਕਤੀ ਉਨ੍ਹਾਂ ਕੋਲ ਆਏ ਅਤੇ ਉਨ੍ਹਾਂ ਨੂੰ ਸੁੰਨਸਾਨ ਸੜਕ 'ਤੇ ਲੈ ਗਏ।
ਮੁਲਜ਼ਮਾਂ ਨੇ ਕਥਿਤ ਤੌਰ 'ਤੇ ਜਾਂਚ ਟੀਮ ਦੇ ਮੈਂਬਰ ਬਣ ਕੇ ਉਨ੍ਹਾਂ ਨੂੰ ਇਕ ਸੀਨੀਅਰ ਅਧਿਕਾਰੀ ਨਾਲ ਮਿਲਾਉਣ ਦਾ ਵਾਅਦਾ ਕੀਤਾ। ਪੀੜਤਾਂ ਦਾ ਦੋਸ਼ ਹੈ ਕਿ ਉਨ੍ਹਾਂ ਨੇ ਫਿਰ ਸੁਰੱਖਿਆ ਜਾਂਚ ਕਰਨ ਦੀ ਆੜ ਵਿੱਚ ਉਨ੍ਹਾਂ ਦੇ ਬੈਗਾਂ ਅਤੇ ਜੇਬਾਂ ਦੀ ਤਲਾਸ਼ੀ ਲਈ ਅਤੇ ਉਨ੍ਹਾਂ ਦੀਆਂ ਨਕਦੀ ਕੱਢ ਲਈ। ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਕੁੱਲ੍ਹ 17,000 ਰੁਪਏ ਸਨ, ਜਿਸ 'ਚੋਂ ਸੰਦੀਪ ਦੇ 7,000 ਰੁਪਏ ਅਤੇ ਉਸ ਦੇ ਸਾਥੀ ਦੇ 10,000 ਰੁਪਏ ਸ਼ਾਮਲ ਸਨ।
ਇਹ ਵੀ ਪੜ੍ਹੋ: ਪੰਜਾਬ: ਮੈਡੀਕਲ ਦੇ 4 ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ! ਇਕ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਮੁਲਜ਼ਮਾਂ ਨੇ ਕਥਿਤ ਤੌਰ 'ਤੇ ਇਕ ਪੈਕੇਟ 'ਚ ਨਕਦੀ ਰੱਖਣ ਦਾ ਨਾਟਕ ਕੀਤਾ ਅਤੇ ਫਿਰ ਚਲਾਕੀ ਨਾਲ ਬੰਡਲ ਨੂੰ ਇਕ ਹੋਰ ਪੈਕੇਟ ਨਾਲ ਬਦਲ ਦਿੱਤਾ। ਫਿਰ ਉਨ੍ਹਾਂ ਨੇ ਪੈਕੇਟ ਨੌਜਵਾਨਾਂ ਦੇ ਬੈਗਾਂ ਵਿੱਚ ਪਾ ਦਿੱਤਾ, ਉਨ੍ਹਾਂ ਨੂੰ ਕਿਹਾ ਕਿ ਉਹ ਉਨ੍ਹਾਂ ਨੂੰ ਪੁਲਸ ਚੌਕੀ 'ਤੇ ਮਿਲਣਗੇ। ਤਿੰਨਾਂ ਦੇ ਚਲੇ ਜਾਣ ਤੋਂ ਬਾਅਦ ਨੌਜਵਾਨਾਂ ਨੂੰ ਸ਼ੱਕ ਹੋਇਆ।
ਜਦੋਂ ਉਨ੍ਹਾਂ ਦੇ ਬੈਗ ਖੋਲ੍ਹੇ ਗਏ ਤਾਂ ਉਨ੍ਹਾਂ ਨੂੰ ਕਥਿਤ ਤੌਰ 'ਤੇ ਨਕਦੀ ਦੀ ਬਜਾਏ ਕਾਗਜ਼ ਦੇ ਟੁਕੜੇ ਮਿਲੇ। ਪੀੜਤਾਂ ਨੇ ਪੁਲਸ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਉਹ ਰੇਲਵੇ ਸਟੇਸ਼ਨ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਕਰਨ, ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਪੈਸੇ ਬਰਾਮਦ ਕਰਨ। ਇਸ ਘਟਨਾ ਤੋਂ ਬਾਅਦ ਯਾਤਰੀਆਂ, ਖ਼ਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਅਤੇ ਇਲਾਕੇ ਤੋਂ ਅਣਜਾਣ ਲੋਕਾਂ ਨੂੰ ਪੁਲਸ, ਜਾਂਚ ਟੀਮਾਂ ਜਾਂ ਹੋਰ ਸਰਕਾਰੀ ਅਧਿਕਾਰੀਆਂ ਦੇ ਰੂਪ 'ਚ ਪੇਸ਼ ਕੀਤੇ ਅਣਪਛਾਤੇ ਵਿਅਕਤੀਆਂ ਤੋਂ ਸਾਵਧਾਨ ਰਹਿਣ ਅਤੇ ਬਿਨਾਂ ਤਸਦੀਕ ਦੇ ਆਪਣੀ ਨਕਦੀ ਜਾਂ ਸਾਮਾਨ ਨਾ ਸੌਂਪਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਕਹਿਰ ਓ ਰੱਬਾ: ਪਲਾਂ 'ਚ ਉੱਜੜਿਆ ਘਰ! ਦੋਸਤਾਂ ਨਾਲ ਨਹਾਉਣ ਗਏ ਮੁੰਡੇ ਦੀ ਭਾਖੜਾ ਨਹਿਰ 'ਚ ਡੁੱਬਣ ਕਾਰਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
