ਜ਼ਿਲ੍ਹਾ ਜੇਲ੍ਹ ਰੂਪਨਗਰ ’ਚੋਂ ਦੋ ਮੋਬਾਇਲ ਫੋਨ ਬਰਾਮਦ

12/09/2023 11:55:53 AM

ਰੂਪਨਗਰ (ਵਿਜੇ)-ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਤਲਾਸ਼ੀ ਦੌਰਾਨ ਦੋ ਮੋਬਾਇਲ ਬਰਾਮਦ ਹੋਣ ਦੇ ਮਾਮਲੇ ’ਚ ਸਿਟੀ ਪੁਲਸ ਨੇ ਤਿੰਨ ਦੋਸ਼ੀਆਂ ’ਤੇ ਪਰਚਾ ਦਰਜ ਕੀਤਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ਰੂਪਨਗਰ ’ਚ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਇਸ ਦੌਰਾਨ ਦੋਸ਼ੀਆਂ ਤੋਂ ਚੱਕੀ ਨੰਬਰ 16 ਦੀ ਤਲਾਸ਼ੀ ਦੌਰਾਨ 2 ਮੋਬਾਇਲ ਫੋਨ ਬਰਾਮਦ ਹੋਏ।

ਪੁਲਸ ਨੇ ਸ਼ਕਾਇਤ ਤੋਂ ਬਾਅਦ ਦੋਸ਼ੀ ਬਲਜੀਤ ਸਿੰਘ ਉਰਫ਼ ਬੰਟੀ ਪੁੱਤਰ ਨਜੀਰ ਅਹਿਮਦ ਵਾਸੀ ਬੋਲੇਵਾਲ ਜ਼ਿਲ੍ਹਾ ਊਨਾ, ਵਿਵੇਕ ਭਰਦਵਾਜ ਪੁੱਤਰ ਰਿਸ਼ੀ ਭਰਦਵਾਜ ਵਾਸੀ ਓਮੈਕਸ ਸਿਟੀ ਫੇਸ-01 ਪਲਵਲ ਥਾਣਾ ਕੈਂਪ ਪਲਵਲ ਜ਼ਿਲ੍ਹਾ ਪਲਵਲ ਹਰਿਆਣਾ ਅਤੇ ਅਮਨਦੀਪ ਸਿੰਘ ਉਰਫ਼ ਰੈਚੋ ਪੁੱਤਰ ਗੁਰਮੇਲ ਚੰਦ ਵਾਸੀ ਪਿੰਡ ਖਮਾਚੋਂ ਜ਼ਿਲ੍ਹਾ ਐੱਸ. ਬੀ. ਐੱਸ. ਨਗਰ ’ਤੇ ਪਰਚਾ ਦਰਜ ਕਰ ਲਿਆ।

ਇਹ ਵੀ ਪੜ੍ਹੋ :  ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਡਰਾਉਣ ਲੱਗਾ ਗੰਭੀਰ ਖ਼ਤਰਾ, ਸਾਵਧਾਨ ਰਹਿਣ ਦੀ ਲੋੜ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 

shivani attri

This news is Content Editor shivani attri