ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨੌਜਵਾਨ ਕਾਬੂ
Wednesday, Mar 26, 2025 - 06:21 PM (IST)

ਭੁਲੱਥ/ਬੇਗੋਵਾਲ (ਰਜਿੰਦਰ)- ਜ਼ਿਲ੍ਹਾ ਪੁਲਸ ਦੀ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਥਾਣਾ ਭੁਲੱਥ ਅਤੇ ਬੇਗੋਵਾਲ ਦੀ ਪੁਲਸ ਨੇ ਦੋ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਸਾਢੇ 28 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਬ ਡਿਵੀਜ਼ਨ ਭੁਲੱਥ ਦੀ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਚੱਲ ਰਹੀ ਹੈ। ਇਸ ਦੌਰਾਨ ਪੁਲਸ ਪਾਰਟੀਆਂ ਵੱਲੋਂ ਸੜਕਾਂ 'ਤੇ ਗਸ਼ਤ ਕਰਕੇ ਆਉਂਦੇ ਜਾਂਦੇ ਸ਼ੱਕੀ ਲੋਕਾਂ ਨੂੰ ਵੀ ਚੈੱਕ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 27 ਮਾਰਚ ਲਈ ਹੋ ਗਿਆ ਵੱਡਾ ਐਲਾਨ, ਵਧੀ ਹਲਚਲ
ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਐੱਚ. ਓ. ਭੁਲੱਥ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਸਬ ਇੰਸਪੈਕਟਰ ਹਰਪਾਲ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਨਾਕਾਬੰਦੀ ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਮਨਦੀਪ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਕੋਟ ਮੁਹੰਮਦ ਖਾਨ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਜਿਲਾ ਤਰਨਤਾਰਨ ਸਾਹਿਬ ਨੂੰ ਸੀ.ਟੀ. 100 ਮੋਟਰ ਸਾਈਕਲ ਸਮੇਤ ਕਾਬੂ ਕੀਤਾ। ਜਿਸ ਪਾਸੋਂ 7.5 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ, ਇਨ੍ਹਾਂ ਅਧਿਕਾਰੀਆਂ ਦੇ ਹੋਏ ਤਬਾਦਲੇ, ਵੇਖੋ ਲਿਸਟ
ਇਸੇ ਤਰ੍ਹਾਂ ਐੱਸ. ਐੱਚ. ਓ. ਬੇਗੋਵਾਲ ਰਮਨਦੀਪ ਕੁਮਾਰ ਦੀ ਅਗਵਾਈ ਹੇਠ ਥਾਣਾ ਬੇਗੋਵਾਲ ਦੀ ਪੁਲਸ ਪਾਰਟੀ ਸਤਿਗੁਰੂ ਰਾਖਾ ਚੌਂਕ ਤੋਂ 100 ਫੁੱਟੀ ਰੋਡ ਬੇਗੋਵਾਲ ਰਾਹੀ ਮਕਸੂਦਪੁਰ ਨੂੰ ਜਾ ਰਹੀ ਸੀ ਤਾਂ ਇਸ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸਵਾਰ ਰੋਹਿਤ ਪੁੱਤਰ ਰਾਜੂ ਵਾਸੀ ਵਾਰਡ ਨੰਬਰ- 7, ਸ੍ਰੀ ਹਰਗੋਬਿੰਦਪੁਰ ਜ਼ਿਲ੍ਹਾ ਗੁਰਦਾਸਪੁਰ ਨੂੰ 21 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਕਾਬੂ ਕੀਤਾ ਗਿਆ। ਡੀ. ਐੱਸ. ਪੀ. ਭੁਲੱਥ ਨੇ ਦੱਸਿਆ ਕਿ ਫੜੇ ਗਏ ਦੋਵੇਂ ਨੌਜਵਾਨਾਂ ਖ਼ਿਲਾਫ਼ ਥਾਣਾ ਭੁਲੱਥ ਅਤੇ ਬੇਗੋਵਾਲ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਬਜਟ: ਅਨੁਸੂਚਿਤ ਜਾਤੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਾਰੇ ਕਰਜ਼ੇ ਕੀਤੇ ਮੁਆਫ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e