ਹੈਰੋਇਨ,ਦੇਸੀ ਪਿਸਤੌਲ ਸਮੇਤ ਦੋ ਜ਼ਿੰਦਾ ਰੋਂਦ ਸਣੇ ਦੋ ਮੋਟਰਸਾਈਕਲ ਸਵਾਰ ਕਾਬੂ

Saturday, Mar 21, 2026 - 12:51 PM (IST)

ਹੈਰੋਇਨ,ਦੇਸੀ ਪਿਸਤੌਲ ਸਮੇਤ ਦੋ ਜ਼ਿੰਦਾ ਰੋਂਦ ਸਣੇ ਦੋ ਮੋਟਰਸਾਈਕਲ ਸਵਾਰ ਕਾਬੂ

ਬੰਗਾ (ਰਾਕੇਸ਼ ਅਰੋੜਾ)- ਬੰਗਾ ਪੁਲਸ ਦੁਆਰਾ 30 ਗ੍ਰਾਮ ਹੈਰੋਇਨ ਇਕ ਦੇਸੀ ਪਿਸਤੋਲ 32 ਬੋਰ ਅਤੇ ਦੋ ਜ਼ਿੰਦਾ ਰੋਂਦਾ ਸਮੇਤ ਦੋ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐੱਸ. ਐੱਚ. ਓ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਦੂਨੀ ਚੰਦ ਸਮੇਤ ਪੁਲਸ ਪਾਰਟੀ ਸਰਕਾਰੀ ਗੱਡੀ ’ਤੇ ਸਵਾਰ ਹੋ ਕੇ ਜਰਨਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਿਟੀ ਬੰਗਾ ਤੋਂ ਥਾਣਾ ਸਦਰ ਹੁੰਦੇ ਹੋਏ ਸ਼ਹਿਰ ਵਿਚ ਬਣੇ ਪੁਲ ਦੇ ਹੇਠਾਂ ਬਣੇ ਰਸਤੇ ਤੋਂ ਮੁੜਨ ਲੱਗੇ ਤਾਂ ਇਕ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਸਾਹਮਣੇ ਤੋਂ ਆਉਂਦੇ ਵਿਖਾਈ ਦਿੱਤੇ, ਜੋ ਪੁਲਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਗਏ ਅਤੇ ਇਕਦਮ ਪਿੱਛੇ ਨੂੰ ਮੁੜਨ ਲੱਗੇ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ ਚੁੱਕਿਆ ਖ਼ੌਫ਼ਨਾਕ ਕਦਮ

ਜਿਨ੍ਹਾਂ ਨੂੰ ਪੁਲਸ ਪਾਰਟੀ ਨੇ ਬਹੁਤ ਹੀ ਚੁਸਤੀ ਵਰਤਦੇ ਹੋਏ ਸ਼ੱਕ ਦੇ ਬਿਨਾਂ ਕਾਬੂ ਕੀਤਾ, ਜਿਨ੍ਹਾਂ ਵਿਚੋਂ ਇਕ ਨੌਜਵਾਨ ਨੇ ਆਪਣੇ ਕੋਲ ਰੱਖੀ ਇਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ’ਤੇ ਸੁੱਟ ਦਿੱਤਾ। ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਉਪਰੋਤਕ ਨੌਜਵਾਨ ਜਿਸ ਨੇ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ’ਤੇ ਸੁੱਟਿਆ ਸੀ, ਉਸ ਦੀ ਪਛਾਣ ਜੈਮੀ ਪੁੱਤਰ ਜਗਦੀਸ਼ ਨਿਵਾਸੀ ਰਿਸ਼ੀ ਨਗਰ ਮਹੱਲਾ ਨਜ਼ਦੀਕ ਬਾਲਮੀਕਿ ਗੇਟ ਫਿਲੌਰ ਜ਼ਿਲ੍ਹਾ ਜਲੰਧਰ ਵਜੋਂ ਹੋਈ।

ਇਹ ਵੀ ਪੜ੍ਹੋ: ਪੰਜਾਬ 'ਚ 25 ਤਾਰੀਖ਼ ਤੱਕ ਵੱਡੀ ਭਵਿੱਖਬਾਣੀ! ਇਨ੍ਹਾਂ ਦਿਨਾਂ ਨੂੰ ਪਵੇਗਾ ਭਾਰੀ ਮੀਂਹ, Alert ਜਾਰੀ

ਜਦੋਂ ਪੁਲਸ ਪਾਰਟੀ ਵਲੋਂ ਉਸ ਦੁਆਰਾ ਸੁੱਟੇ ਲਿਫ਼ਾਫ਼ੇ ਨੂੰ ਚੁੱਕ ਉਸ ਦੀ ਜਾਂਚ ਕੀਤੀ ਤਾਂ ਉਸ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਜਦੋਂ ਕਿ ਉਸ ਦੇ ਨਾਲ ਦੇ ਸਾਥੀ ਦੀ ਪਛਾਣ ਮਨੀਸ਼ ਪੁੱਤਰ ਮਨੀ ਲਾਲ ਨਿਵਾਸੀ ਰਿਸ਼ੀ ਨਗਰ ਮਹੱਲਾ ਨਜ਼ਦੀਕ ਬਾਲਮੀਕਿ ਗੇਟ ਫਿਲੌਰ ਜ਼ਿਲ੍ਹਾ ਜਲੰਧਰ ਵਜੋਂ ਹੋਈ। 
ਉਨ੍ਹਾਂ ਦੱਸਿਆ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ਕੋਲੋਂ ਇਕ ਦੇਸੀ ਪਿਸਤੌਲ 32 ਬੋਰ ਦੋ ਜ਼ਿੰਦਾ ਰੋਂਦ ਬਰਾਮਦ ਹੋਏ। ਜਿਸ ਤੋਂ ਬਾਅਦ ਦੋਨਾਂ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰਕੇ ਥਾਣਾ ਸਿਟੀ ਲਿਆਂਦਾ ਗਿਆ ਅਤੇ ਉਪਰੋਤਕ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ, ਜਿਨ੍ਹਾਂ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ਵਿਚ ਪੇਸ਼ ਕਰ ਅਤੇ ਰਿਮਾਂਡ ਮੰਗਿਆ ਜਾਵੇਗਾ।

ਇਹ ਵੀ ਪੜ੍ਹੋ: CM ਨੂੰ ਸਿਰਫ਼ ਅੰਗੂਠਾ ਲਗਾਉਣ ਲਈ ਰੱਖਿਆ, ਸਰਕਾਰ ਤਾਂ ਚਲਾ ਰਹੇ ਦਿੱਲੀ ਵਾਲੇ: ਸੁਖਬੀਰ ਬਾਦਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News