ਹੈਰੋਇੰਨ ਸਮੱਗਲਿੰਗ ਮਾਮਲੇ ’ਚ ਔਰਤ ਸਮੇਤ 2 ਨੂੰ ਕੈਦ
Monday, Dec 16, 2024 - 07:13 PM (IST)
ਜਲੰਧਰ (ਜਤਿੰਦਰ, ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵੱਲੋਂ ਹੈਰੋਇਨ ਸਮੱਗਲਿੰਗ ਦੇ ਮਾਮਲੇ ’ਚ ਦੋਸ਼ ਸਾਬਤ ਹੋਣ ’ਤੇ ਦੋਸ਼ੀ ਕਰਾਰ ਦਿੰਦੇ ਹੋਏ ਬਲਵਿੰਦਰ ਸਿੰਘ ਵਾਸੀ ਬੂਟਾ ਪਿੰਡ ਨੂੰ 90 ਦਿਨ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ ਜਦਕਿ ਇਸੇ ਕੇਸ ਵਿਚ ਅਦਾਲਤ ਨੇ ਪੂਜਾ ਉਰਫ਼ ਮਮਤਾ ਪਤਨੀ ਰਕੇਸ਼ ਵਾਸੀ ਨਿਊ ਸ਼ਿਵ ਨਗਰ ਜਲੰਧਰ ਨੂੰ 35 ਦਿਨ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ। ਇਸ ਮਾਮਲੇ ਵਿਚ 29 ਜੂਨ 2024 ਨੂੰ ਥਾਣਾ 1 ਦੀ ਪੁਲਸ ਨੇ ਦੋਵਾਂ ਦੋਸ਼ੀਆਂ ਨੂੰ 28 ਗ੍ਰਾਮ ਹੈਰੋਇੰਨ ਸਮੇਤ ਗ੍ਰਿਫ਼ਤਾਰ ਕਰ ਮਾਮਲਾ ਦਰਜ ਕੀਤਾ ਸੀ।
ਇਹ ਵੀ ਪੜ੍ਹੋ- ਜੇਕਰ ਤੁਸੀਂ ਵੀ ਚਲਾਉਂਦੇ ਹੋ ਗੀਜ਼ਰ ਤਾਂ ਵਰਤੋਂ ਸਾਵਧਾਨੀ, ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8