ਦੋ ਲੋਕਾ ਨੂੰ ਕਾਬੂ ਕਰਕੇ 50 ਨਸ਼ੀਲੀਆਂ ਗੋਲ਼ੀਆਂ ਕੀਤੀਆ ਬਰਾਮਦ
Monday, Feb 10, 2025 - 02:31 PM (IST)
![ਦੋ ਲੋਕਾ ਨੂੰ ਕਾਬੂ ਕਰਕੇ 50 ਨਸ਼ੀਲੀਆਂ ਗੋਲ਼ੀਆਂ ਕੀਤੀਆ ਬਰਾਮਦ](https://static.jagbani.com/multimedia/2025_2image_11_36_295884240arrested.jpg)
ਨਵਾਂਸ਼ਹਿਰ (ਮਨੋਰੰਜਨ)- ਜ਼ਿਲ੍ਹਾ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕੋਲੋ 50 ਨਸ਼ੀਲੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੋਵੇਂ ਕਥਿਤ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਕਰੀਹਾ ਦੇ ਵੱਲ ਗਸ਼ਤ ਕਰ ਰਹੀ ਸੀ ਕਿ ਇਸੇ ਦੌਰਾਨ ਸਾਹਮਣੇ ਤੋਂ ਪੈਦਲ ਆਉਂਦਾ ਵਿਅਕਤੀ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪੁਲਸ ਨੇ ਤੁਰੰਤ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋਂ 20 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ : ਕੁੜੀ ਪਿੱਛੇ ਰੁਲਿਆ ਮਾਪਿਆਂ ਦਾ ਜਵਾਨ ਪੁੱਤ, ਮੰਮੀ I Am Sorry...ਲਿਖ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਸੰਨੀ ਦੇ ਰੂਪ ਵਿੱਚ ਹੋਈ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਬਿਕਰਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਪੁਲਸ ਪਾਰਟੀ ਜਾਡਲਾ ਤੋਂ ਹੁੰਦੇ ਹੋਏ ਨਹਿਰ ਪੁਲੀ ਮੇਨ ਹਾਈਵੇਅ ਨੂੰ ਜਾ ਰਹੀ ਸੀ ਕਿ ਇਸੇ ਦੌਰਾਨ ਸਾਹਮਣੇ ਤੋਂ ਪੈਦਲ ਆਉਂਦਾ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁੜਨ ਲੱਗਿਆ ਤਾਂ ਪਲਸ ਨੇ ਸ਼ੱਕ ਦੇ ਆਧਾਰ 'ਤੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਦੇ ਕੋਲੋ 30 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਜੋਗਾ ਰਾਮ ਦੇ ਰੂਪ ਵਿੱਚ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਬੰਦ ਰਹਿਣਗੇ ਠੇਕੇ, ਨਹੀਂ ਮਿਲੇਗੀ ਸ਼ਰਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e