ਚਾਈਨਾ ਡੋਰ ਸਮੇਤ ਦੋ ਵਿਅਕਤੀ ਕੀਤੇ ਗ੍ਰਿਫ਼ਤਾਰ
Sunday, Feb 02, 2025 - 04:11 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਵੱਲੋਂ ਚਾਈਨਾਂ ਡੋਰ ਦੇ ਖਿਲਾਫ਼ ਸ਼ੁਰੂ ਕੀਤੇ ਅਭਿਆਨ ਦੇ ਤਹਿਤ ਦੋ ਲੋਕਾਂ ਨੂੰ ਚਾਈਨਾ ਡੋਰ ਦੇ ਗੱਟੂਆਂ ਸਮੇਤ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ׀ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਹੈ ਕਿ ਹਾਜੀਪੁਰ ਪੁਲਸ ਦੇ ਏ. ਐੱਸ. ਆਈ. ਰਾਕੇਸ਼ ਕੁਮਾਰ ਨੇ ਆਪਣੀ ਪੁਲਸ ਪਾਰਟੀ ਦੇ ਨਾਲ ਗਸ਼ਤ ਦੌਰਾਨ ਬਲਜਿੰਦਰ ਸਿੰਘ ਪੁੱਤਰ ਪ੍ਰੇਮ ਚੰਦ ਅਤੇ ਰਜਤ ਕੁਮਾਰ ਪੁੱਤਰ ਦਰਸ਼ਨ ਕੁਮਾਰ ਵਾਸੀਆਨ ਗੇਰਾ ਨੂੰ ਚਾਈਨਾ ਡੋਰ ਦੇ ਗੱਟੂਆਂ ਸਮੇਤ ਕਾਬੂ ਕਰਕੇ ਇਨ੍ਹਾਂ ਦੋਹਾਂ ਖ਼ਿਲਾਫ਼ ਕੇਸ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ׀
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਪੈਟਰੋਲ ਪੰਪ 'ਤੇ ਗੋਲ਼ੀਆਂ ਮਾਰ ਕਰਿੰਦੇ ਦਾ ਕੀਤਾ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e