ਨਸ਼ੇ ਵਾਲੇ ਟੀਕਿਆਂ ਸਣੇ 2 ਲੋਕ ਆਏ ਪੁਲਸ ਅੜਿੱਕੇ

05/08/2024 5:21:12 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਸਿੰਘ ਮੋਮੀ, ਗੁਪਤਾ)- ਜ਼ਿਲ੍ਹਾ ਪੁਲਸ ਮੁਖੀ ਸੁਰਿੰਦਰ ਲਾਂਬਾ ਅਤੇ ਡੀ. ਐੱਸ. ਪੀ. ਹਰਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਸਕੂਟਰੀ ਸਵਾਰ ਦੋ ਲੋਕਾਂ ਨੂੰ ਪਿੰਡ ਬੈਂਸ ਅਵਾਨ ਨੇੜੇ ਨਸ਼ੇ ਵਾਲੇ ਟੀਕਿਆਂ ਅਤੇ ਬਿਨ੍ਹਾਂ ਨੰਬਰੀ ਸਕੂਟਰੀ ਸਣੇ ਗ੍ਰਿਫ਼ਤਾਰ ਕੀਤਾ ਹੈ। 

ਥਾਣਾ ਮੁਖੀ ਟਾਂਡਾ ਐੱਸ. ਆਈ. ਰਮਨ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਲੋਕ ਰਾਮ ਦੀ ਟੀਮ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਤਵਿੰਦਰ ਸਿੰਘ ਰਾਜਾ ਪੁੱਤਰ ਚਰਨ ਸਿੰਘ ਵਾਸੀ ਵਾਰਡ ਨੰਬਰ 6 ਮਿਆਣੀ ਅਤੇ ਹਰਮਨਪ੍ਰੀਤ ਸਿੰਘ ਹਨੀ ਪੁੱਤਰ ਕੁਲਵੀਰ ਸਿੰਘ ਵਾਸੀ ਵਾਰਡ ਨੰਬਰ 3 ਮਿਆਣੀ ਦੇ ਰੂਪ ਵਿਚ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਨ੍ਹਾਂ ਮੁਲਜ਼ਮਾਂ ਨੂੰ ਪੁਲਸ ਟੀਮ ਨੇ ਰਾਤ ਦੇ ਸਮੇਂ ਟਾਰਚ ਦੀ ਰੋਸ਼ਨੀ ਨਾਲ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਨ੍ਹਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਟੀਮ ਨੇ ਇਨ੍ਹਾਂ ਨੂੰ ਕਾਬੂ ਕਰਕੇ ਇਨ੍ਹਾਂ ਦੇ ਕਬਜ਼ੇ ਵਿੱਚੋਂ ਨਸ਼ੇ ਵਾਲੇ ਬਿਨ੍ਹਾਂ ਮਾਰਕਾ 9 ਟੀਕੇ ਬਰਾਮਦ ਕਰਕੇ ਇਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ- ਜਲੰਧਰ 'ਚ ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਹੋਇਆ ਵਿਅਕਤੀ ਦਾ ਕਤਲ, ਬੈੱਡ 'ਚੋਂ ਨਗਨ ਹਾਲਤ 'ਚ ਮਿਲੀ ਲਾਸ਼

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News