ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ''ਚ ਹੈਰੋਇਨ ਸਣੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Friday, Oct 10, 2025 - 05:06 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 9 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸਿਟੀ ਪੁਲਿਸ ਸਟੇਸ਼ਨ ਨਵਾਂਸ਼ਹਿਰ ਦੇ ਐੱਸ. ਐੱਚ. ਓ. ਇੰਸਪੈਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਅਜੇ ਪਾਲ ਦੀ ਪੁਲਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਥਾਣਾ ਨਵਾਂਸ਼ਹਿਰ ਤੋਂ ਮਹਿੰਦੀਪੁਰ ਪੁਲ ਬਾਈਪਾਸ ਵੱਲ ਗਸ਼ਤ ਕਰ ਰਹੀ ਸੀ।
ਇਹ ਵੀ ਪੜ੍ਹੋ: ਪੰਜ ਤੱਤਾਂ 'ਚ ਵਿਲੀਨ ਹੋਏ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਇਸੇ ਦੌਰਾਨ ਸਲਿੱਪ ਰੋਡ ਦੇ ਨੇੜੇ ਇਕ ਕੰਧ ਕੋਲ ਖੜ੍ਹਾ ਵਿਅਕਤੀ ਪੁਲਸ ਟੀਮ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਇਕ ਲਿਫ਼ਾਫ਼ਾ ਸੜਕ 'ਤੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਫੜ ਲਿਆ ਗਿਆ ਅਤੇ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਮਨਜਿੰਦਰ ਜੱਸਲ ਉਰਫ਼ ਜਿੰਦਰ ਪੁੱਤਰ ਮਦਨ ਲਾਲ ਵਾਸੀ ਪਿੰਡ ਸਾਹਦੜਾ ਥਾਣਾ ਬਲਾਚੌਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਸਸਕਾਰ ਮੌਕੇ ਮਾਂ ਦੇ ਕਲੇਜਾ ਪਾੜਦੇ ਬੋਲ, 'ਮੇਰਾ ਪੁੱਤ ਮੇਰੀ ਝੋਲੀ ਪਾ ਦਿਓ' (ਵੀਡੀਓ)
ਇਕ ਹੋਰ ਮਾਮਲੇ ਵਿੱਚ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਸ ਚੌਂਕੀ ਜਾਡਲਾ ਦੀ ਇੰਚਾਰਜ ਏ. ਐੱਸ. ਆਈ. ਅਮਰਜੀਤ ਕੌਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਣਜੀਤ ਕੁਮਾਰ ਉਰਫ਼ ਰਾਣਾ ਪੁੱਤਰ ਸਰਵਣ ਰਾਮ ਵਾਸੀ ਪਿੰਡ ਬੈਰਸੀਆ, ਥਾਣਾ ਸਦਰ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਦੋਵਾਂ ਮਾਮਲਿਆਂ 'ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਪ੍ਰਵਾਸੀ ਦਾ ਫਿਰ ਸ਼ਰਮਨਾਕ ਕਾਰਾ! ਮੁੰਡੇ ਨੂੰ ਕਬਰਿਸਤਾਨ ਲਿਜਾ ਕੇ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8