ਵੱਖ-ਵੱਖ ਮਾਮਲਿਆਂ ''ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
Saturday, Jul 11, 2026 - 02:37 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ 2 ਵਿਅਕਤੀਆਂ ਨੂੰ 99.50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਵਰਿੰਦਰ ਕੁਮਾਰ ਨੇ ਦੱਸਿਆ ਕਿ ਐੱਸ. ਆਈ. ਬਲਵੀਰ ਸਿੰਘ ਗਸ਼ਤ ਦੌਰਾਨ ਪੁਲਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਸਦਰ ਥਾਣਾ ਤੋਂ ਹਿਆਲਾ ਨਹਿਰ ਦੇ ਨਾਲ-ਨਾਲ ਕਰਿਆਮ ਸਾਈਡ ਵੱਲ ਨੂੰ ਜਾ ਰਹੀ ਸੀ ਕਿ ਜਦੋਂ ਪੁਲਸ ਪਾਰਟੀ ਹਿਆਲਾ ਨਹਿਰ ਤੋਂ ਲਿੰਕ ਰੋਡ ਕਰਿਆਮ ਪਹੁੰਚੀ ਤਾਂ ਕਰਿਆਮ ਸਾਈਡ ਤੋਂ ਇਕ ਨੌਜਵਾਨ ਪੈਦਲ ਆਉਂਦਾ ਵਿਖਾਈ ਦਿੱਤਾ। ਉਕਤ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਹੱਥ 'ਚ ਫੜਿਆ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਘਾਹ 'ਚ ਸੁੱਟ ਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ 'ਚੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਅਮਨਦੀਪ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਲੁਧਿਆਣਾ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਇਕ ਹੋਰ ਮਾਮਲੇ ਵਿੱਚ ਹੈੱਡ ਕਾਂਸਟੇਬਲ ਲਖਵਿੰਦਰ ਕੌਰ ਦੀ ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 39.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਜਦੋਂ ਹੈੱਡ ਕਾਂਸਟੇਬਲ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਘੱਕੇਵਾਲ ਹੈੱਡ ਨੇੜੇ ਪੁੱਜੀ ਤਾਂ ਸਾਹਮਣੇ ਤੋਂ ਪੈਦਲ ਆ ਰਿਹਾ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਉਸ ਨੇ ਹੱਥ ਵਿੱਚ ਫੜਿਆ ਲਿਫ਼ਾਫ਼ਾ ਘਾਹ ਵਿੱਚ ਸੁੱਟ ਦਿੱਤਾ। ਜਦੋਂ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ''ਚੋਂ 39.50 ਗ੍ਰਾਮ ਹੈਰੋਇਨ ਬਰਾਮਦ ਹੋਈ।
ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਉਰਫ਼ ਦੀਪੂ ਪੁੱਤਰ ਪਵਨ ਕੁਮਾਰ ਵਾਸੀ ਜੋਧੇਵਾਲ, ਲੁਧਿਆਣਾ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ 'ਚ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
