ਵੱਖ-ਵੱਖ ਮਾਮਲਿਆਂ ''ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
Thursday, Oct 29, 2026 - 02:55 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 2 ਵੱਖ-ਵੱਖ ਮਾਮਲਿਆਂ 'ਚ 5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਨਵਾਂਸ਼ਹਿਰ ਵਿਖੇ ਤਾਇਨਾਤ ਏ. ਐੱਸ. ਆਈ. ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ 'ਚ ਬੇਗਮਪੁਰ ਗੇਟ ਤੋਂ ਪਿੰਡ ਸਲੋਹ ਵੱਲ ਜਾ ਰਹੀ ਸੀ। ਇਸ ਦੌਰਾਨ ਰਸਤੇ 'ਚ ਇਕ ਨੌਜਵਾਨ ਖੜ੍ਹਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ 'ਚ ਫੜਿਆ ਪਾਰਦਰਸ਼ੀ ਲਿਫ਼ਾਫ਼ਾ ਸੜਕ ਦੇ ਕੰਢੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਇਹ ਵੀ ਪੜ੍ਹੋ: ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਭਿਆਨਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਉਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਮਿੱਠੂ ਕੁਮਾਰ ਪੁੱਤਰ ਕੌਸ਼ਲ ਸਿੰਘ, ਵਾਸੀ ਪਿੰਡ ਸਲੋਹ ਵਜੋਂ ਹੋਈ ਹੈ। ਇਕ ਹੋਰ ਮਾਮਲੇ 'ਚ ਥਾਣਾ ਪੋਜੇਵਾਲ ਦੀ ਪੁਲਸ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਅਧਿਕਾਰੀ ਐੱਸ. ਆਈ. ਸ਼ਿਵਾਨੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਮਨੀਸ਼ ਓਬਰਾਏ ਉਰਫ਼ ਆਰਚੀ ਪੁੱਤਰ ਅਜੈ ਕੁਮਾਰ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
