ਹੈਰੋਇਨ ਤੇ ਨਸ਼ੀਲੀਆਂ ਗੋਲ਼ੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Thursday, Mar 05, 2026 - 12:03 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਵਿਅਕਤੀਆਂ ਨੂੰ 3 ਗ੍ਰਾਮ ਹੈਰੋਇਨ ਅਤੇ 20 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਨਵਾਂਸ਼ਹਿਰ ਵਿੱਚ ਤਾਇਨਾਤ ਏ. ਐੱਸ. ਆਈ. ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਚੈਕਿੰਗ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਥਾਣਾ ਸਿਟੀ ਨਵਾਂਸ਼ਹਿਰ ਤੋਂ ਮਹਿੰਦੀਪੁਰ ਬਾਈਪਾਸ ਰਾਹੀਂ ਪਿੰਡ ਗੁਜਰਪੁਰ ਵੱਲ ਜਾ ਰਹੀ ਸੀ, ਤਾਂ ਉਨ੍ਹਾਂ ਅੰਬੇਡਕਰ ਭਵਨ ਦੇ ਨੇੜੇ ਇਕ ਵਿਅਕਤੀ ਨੂੰ ਖੜ੍ਹਾ ਵੇਖਿਆ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਪੁਲਸ ਟੀਮ ਨੂੰ ਵੇਖ ਕੇ ਉਹ ਘਬਰਾ ਗਿਆ ਅਤੇ ਭੱਜਣ ਦੀ ਕੋਸ਼ਿਸ਼ ਕਰਦੇ ਆਪਣੀ ਜੇਬ ਵਿੱਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਜ਼ਮੀਨ 'ਤੇ ਸੁੱਟ ਦਿੱਤਾ ਅਤੇ ਭਜਣ ਦੀ ਕੋਸ਼ਿਸ਼ ਕੀਤੀ। ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਨੌਜਵਾਨ ਨੂੰ ਫੜ ਲਿਆ ਗਿਆ ਅਤੇ ਲਿਫਾਫੇ ਦੀ ਜਾਂਚ ਕਰਨ ''ਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਏਐਸਆਈ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਪੁਲਸ ਨੇ ਜਗਤਾਰ ਸਿੰਘ ਪੁੱਤਰ ਰਜਿੰਦਰ ਸਿੰਘ, ਵਾਸੀ ਨਵਾਂਸ਼ਹਿਰ ਵਜੋਂ ਕੀਤੀ ਹੈ।
ਇਕ ਹੋਰ ਮਾਮਲੇ ਵਿੱਚ, ਥਾਣਾ ਸਦਰ ਨਵਾਂਸ਼ਹਿਰ ਦੀ ਪੁਲਸ ਨੇ ਇਕ ਵਿਅਕਤੀ ਨੂੰ 20 ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਨਰੇਸ਼ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ਿਵ ਕੁਮਾਰ ਪੁੱਤਰ ਬਲਦੇਵ ਰਾਜ ਵਾਸੀ ਪਿੰਡ ਭੀਣ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਹੋਲੇ-ਮਹੱਲੇ 'ਤੇ ਜਥੇਦਾਰ ਕੁਲਦੀਪ ਗੜਗੱਜ ਨੇ ਸਿੱਖ ਕੌਮ ਦੀ ਵੱਖਰੀ ਪਛਾਣ ਤੇ ਬੰਦੀ ਸਿੰਘਾਂ ਦੀ ਰਿਹਾਈ ਦਾ ਚੁੱਕਿਆ ਮੁੱਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
