ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਦੋ ਵਿਅਕਤੀਆਂ ਦੀ ਮੌਤ
Saturday, Sep 12, 2026 - 04:06 PM (IST)
ਕਪੂਰਥਲਾ (ਗੁਰਪ੍ਰੀਤ)- ਕੜਾਲ ਕਲਾਂ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਮੋਠਾਂਵਾਲ ਅਤੇ ਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਕਾਲਰੂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪ੍ਰਭਜੀਤ ਸਿੰਘ ਦੀ ਪਤਨੀ ਗਰਭਵਤੀ ਹੋਣ ਕਾਰਨ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਆਪਣੀ ਪਤਨੀ ਲਈ ਘਰੋਂ ਰੋਟੀ ਲੈ ਕੇ ਸਿਵਲ ਹਸਪਤਾਲ ਜਾ ਰਿਹਾ ਸੀ। ਇਸੇ ਦੌਰਾਨ ਕੜਾਲ ਕਲਾਂ ਨੇੜੇ ਉਸ ਦੇ ਮੋਟਰਸਾਈਕਲ ਦੀ ਦੂਜੇ ਮੋਟਰਸਾਈਕਲ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਦੂਜੇ ਮ੍ਰਿਤਕ ਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਹ ਟਰੈਕਟਰਾਂ ਦੀ ਵਰਕਸ਼ਾਪ ਵਿਚ ਕੰਮ ਕਰਦਾ ਸੀ ਅਤੇ ਕੰਮ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ। ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਉਪਰੰਤ 108 ਐਂਬੂਲੈਂਸ ਦੀ ਮਦਦ ਨਾਲ ਦੋਵਾਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਜ਼ਖ਼ਮੀ ਦੋ ਮਰੀਜ਼ਾਂ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਜਾਂਚ ਕਰਨ ’ਤੇ ਦੋਵਾਂ ਦੀ ਮੌਤ ਹੋ ਚੁੱਕੀ ਸੀ। ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਸਬੰਧਤ ਥਾਣੇ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਹੌਂਸਲੇ ਨੂੰ ਸਲਾਮ! 72 ਸਾਲ ਦੀ ਉਮਰ 'ਚ ਵੀ ਦੌੜ ਦਾ ਜਜ਼ਬਾ ਕਾਇਮ, ਮੋਹਨ ਸਿੰਘ ਨੇ ਜਿੱਤੇ ਦੋ ਤਮਗੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
