2 ਟਿੱਪਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ, ਦੋ ਵਿਅਕਤੀ ਜ਼ਖ਼ਮੀ
Wednesday, Apr 19, 2023 - 03:40 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਓਵਰਬ੍ਰਿਜ ਚੋਲਾਗ 'ਤੇ 2 ਟਿੱਪਰ ਦਰਮਿਆਨ ਹੋਏ ਸੜਕ ਹਾਦਸੇ ਵਿਚ 2 ਵਿਅਕਤੀ ਜ਼ਖ਼ਮੀ ਹੋ ਗਏ। ਇਹ ਹਾਦਸਾ ਦੁਪਹਿਰ ਕਰੀਬ 2 ਵਜੇ ਉਸ ਸਮੇਂ ਵਾਪਰਿਆ ਜਦੋਂ ਜਲੰਧਰ ਵੱਲ ਜਾ ਰਹੇ ਕਰੈਸ਼ਰ ਲੋਡ ਟਿੱਪਰ ਵਿਚ ਪਿਛੋਂ ਦੂਜੇ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਦੌਰਾਨ ਟਿੱਪਰ ਚਾਲਕ ਸੁਖਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਝਿੰਗੜ ਖ਼ੁਰਦ ਅਤੇ ਦੂਜਾ ਟਿੱਪਰ ਚਾਲਕ ਸੰਤੋਸ਼ ਕੁਮਾਰ ਪੁੱਤਰ ਰਾਮ ਸਨੇਹੀ ਵਾਸੀ ਦੁੱਗਲ ਜ਼ਖ਼ਮੀ ਹੋ ਗਏ। ਦੋਹਾਂ ਹੀ ਜ਼ਖ਼ਮੀਆਂ ਨੂੰ ਲੋਕਾਂ ਨੇ ਕਾਫ਼ੀ ਜੱਦੋਜਹਿਦ ਕਰਨ ਉਪਰੰਤ ਹਾਦਸਾਗ੍ਰਸਤ ਵਾਹਨਾਂ ਚੋਂ ਕੱਢ ਕੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।