ਸੁਲਤਾਨਪੁਰ ਲੋਧੀ-ਕਪੂਰਥਲਾ ਰੋਡ ’ਤੇ ਕਾਰ ਤੇ ਮੋਟਰਸਾਈਕਲ ਦੀ ਟੱਕਰ, 2 ਗੰਭੀਰ ਜ਼ਖ਼ਮੀ
Friday, Jul 14, 2023 - 01:38 PM (IST)

ਸੁਲਤਾਨਪੁਰ ਲੋਧੀ (ਧੀਰ)-ਸੁਲਤਾਨਪੁਰ ਲੋਧੀ ਕਪੂਰਥਲਾ ਰੋਡ ’ਤੇ ਇਕ ਆਲਟੋ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਬਾਈਕ ਸਵਾਰ ਮਨਿੰਦਰ ਸਿੰਘ ਅਤੇ ਰਾਜਨ ਵਾਸੀ ਪਿੰਡ ਲੱਖਵਰਿਆਂ ਗੰਭੀਰ ਜ਼ਖ਼ਮੀ ਹੋ ਗਏ। ਮੌਕੇ ’ਤੇ ਇਕੱਠੇ ਹੋਏ ਲੋਕਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ। ਮੌਕੇ ’ਤੇ ਮੌਜੂਦ ਰਾਹਗੀਰਾਂ ਨੇ ਦੱਸਿਆ ਕਿ ਟੱਕਰ ਇੰਨੀ ਜਬਰਦਸਤ ਸੀ ਕਿ ਬਾਈਕ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਈਕ ਸਵਾਰ ਦੇ ਭਰਾ ਜੈਮਲ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਅਤੇ ਉਸ ਦਾ ਦੋਸਤ ਕਪੂਰਥਲਾ ਤੋਂ ਕਾਰ ਦੀ ਮੁਰੰਮਤ ਲਈ ਕੁਝ ਸਾਮਾਨ ਖ਼ਰੀਦ ਕੇ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਵੱਲ ਆ ਰਹੇ ਸਨ। ਉਸ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਵੱਲੋਂ ਆ ਰਹੀ ਇਕ ਆਲਟੋ ਕਾਰ, ਜੋ ਕਿ ਗਲਤ ਦਿਸ਼ਾ ਤੋਂ ਆ ਰਹੀ ਸੀ, ਨੇ ਉਸਦੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੇਰਾ ਭਰਾ ਅਤੇ ਉਸ ਦਾ ਦੋਸਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਾਰ ਚਾਲਕ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਮਨਾਲੀ 'ਚ ਲਾਪਤਾ ਹੋਏ PRTC ਬੱਸ ਦੇ ਕੰਡਕਟਰ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਥਾਣਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਵਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸੁਲਤਾਨਪੁਰ ਲੋਧੀ ਦੇ ਥਾਣਾ ਇੰਚਾਰਜ ਵਰਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦੀ ਗਲਤੀ ਪਾਈ ਗਈ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਾਤੜਾਂ 'ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ, ਸਾਹਮਣੇ ਆਈ ਇਹ ਗੱਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711