ਟਰੱਕ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਗੰਭੀਰ ਜ਼ਖ਼ਮੀ

Monday, Sep 21, 2026 - 04:50 PM (IST)

ਟਰੱਕ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਗੰਭੀਰ ਜ਼ਖ਼ਮੀ

ਦਸੂਹਾ (ਝਾਵਰ)-ਦਸੂਹਾ ਨੇੜੇ ਇਕ ਟਰੱਕ ਡਰਾਈਵਰ ਨੇ ਲਾਪਰਵਾਹੀ ਨਾਲ ਟਰੱਕ ਚਲਾਉਂਦੇ ਦੋ ਮੋਟਰਸਾਈਕਲ ਸਵਾਰਾਂ ਦੇ ਟੱਕਰ ਵੱਜਣ ਕਾਰਨ ਦੋ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਸੰਤੋਖ ਸਿੰਘ ਪੁੱਤਰ ਮੋਹਨ ਸਿੰਘ ਨਿਵਾਸੀ ਪੱਤੀ ਖੋਲੇ ਸਫਦਰਪੁਰ ਜੋ ਆਪਣੇ ਭਰਾ ਗੁਰਮੀਤ ਸਿੰਘ ਦੇ ਨਾਲ ਕਿਸੇ ਕੰਮ ਦਸੂਹਾ ਸ਼ਹਿਰ ਨੂੰ ਆ ਰਹੇ ਸਨ , ਜਦੋਂ ਉਹ ਦਸੂਹਾ ਨੇੜੇ ਪਹੁੰਚੇ ਤਾਂ ਸੜਕ ਉੱਥੇ ਟਰੱਕ ਡਰਾਈਵਰ ਨੇ ਉਨਾਂ ਦੇ ਮੋਟਰਸਾਈਕਲ 'ਤੇ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ

ਇਸ ਹਾਦਸੇ ਵਿਚ ਉਹ ਦੋਵੇਂ ਜ਼ਖ਼ਮੀ ਹੋ ਗਏ। ਦੋਵਾਂ ਨੂੰ ਸਿਵਲ ਹਸਪਤਾਲ ਦਸੂਹਾ ਵਿਖੇ ਦਾਖ਼ਲ ਕਰਵਾਇਆ ਗਿਆ। ਸੰਤੋਖ ਸਿੰਘ ਜੋ ਮੋਟਰਸਾਈਕਲ ਚਲਾ ਰਿਹਾ ਸੀ, ਦੀ ਲੱਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਲੱਤ ਨੂੰ ਡਾਕਟਰਾਂ ਵੱਲੋਂ ਕੱਟਣਾ ਪਿਆ। ਉਨ੍ਹਾਂ ਨੇ ਦੱਸਿਆ ਕਿ ਅਣਪਛਾਤੇ ਟਰੱਕ ਡਰਾਈਵਰ ਦੇ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਤੇ ਟਰੱਕ ਦੀ ਪਛਾਣ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3 ਕਰੋੜ ਦਾ ਇਨਾਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News