ਵੱਖ-ਵੱਖ ਸੜਕ ਹਾਦਸਿਆਂ ਕਾਰਨ 2 ਵਿਅਕਤੀ ਹੋਏ ਜ਼ਖ਼ਮੀ

Wednesday, Nov 04, 2026 - 04:13 PM (IST)

ਵੱਖ-ਵੱਖ ਸੜਕ ਹਾਦਸਿਆਂ ਕਾਰਨ 2 ਵਿਅਕਤੀ ਹੋਏ ਜ਼ਖ਼ਮੀ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਬੀਤੀ ਦੇਰ ਰਾਤ ਵਾਪਰੇ ਦੀ ਵੱਖ-ਵੱਖ ਸੜਕ ਹਾਦਸਿਆਂ ਕਾਰਨ 2 ਵਿਅਕਤੀ ਜ਼ਖ਼ਮੀ ਹੋਏ ਹਨ। ਟਾਂਡਾ-ਹੁਸ਼ਿਆਰਪੁਰ ਰੋਡ ’ਤੇ ਪਿੰਡ ਖਡਿਆਲਾ ਸੈਣੀਆਂ ਨੇੜੇ ਬੀਤੀ ਦੇਰ ਰਾਤ ਡੇਢ ਵਜੇ ਦੇ ਕਰੀਬ ਹੁਸ਼ਿਆਰਪੁਰ ਤੋਂ ਟਾਂਡਾ ਵੱਲ ਆ ਰਹੀ ਇਕ ਕਾਰ ਦਾ ਅਚਾਨਕ ਟਾਇਰ ਫਟ ਗਿਆ ਅਤੇ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਡਿਵਾਈਡਰ ਨਾਲ ਜਾ ਵੱਜੀ, ਜਿਸ ਕਾਰਨ ਕਾਰ ’ਚ ਸਵਾਰ ਹਰਪ੍ਰੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਓਹੜਪੁਰ ਅਤੇ ਬਲਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮੁਕੇਰੀਆਂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੇ ਥਾਣੇਦਾਰ ਜਤਿੰਦਰ ਸਿੰਘ ਦੀ ਟੀਮ ਨੇ ਮਦਦ ਕਰ ਕੇ ਟਾਂਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ।

ਇਹ ਵੀ ਪੜ੍ਹੋ: ਸਚਿਨ ਪਾਇਲਟ ਦਾ ਵੱਡਾ ਦਾਅਵਾ! ਵੱਡੇ ਬਹੁਮਤ ਨਾਲ ਪੰਜਾਬ 'ਚ ਬਣੇਗੀ ਕਾਂਗਰਸ ਦੀ ਸਰਕਾਰ

ਇਸੇ ਤਰ੍ਹਾਂ ਦੇਰ ਰਾਤ 1 ਵਜੇ ਦੇ ਕਰੀਬ ਹਾਈਵੇਅ ’ਤੇ ਪਿੰਡ ਗੰਭੋਵਾਲ ਨੇੜੇ ਇਕ ਇਨੋਵਾ ਗੱਡੀ ਪਰਾਲੀ ਨਾਲ ਭਰੀ ਟਰਾਲੀ ਵਿਚ ਵੱਜਣ ਕਾਰਨ ਬੁਰੀ ਤਰਾਂ ਨੁਕਸਾਨੀ ਗਈ। ਗਨੀਮਤ ਰਹੀ ਕਿ ਇਸ ਹਾਦਸੇ ਵਿਚ ਗੱਡੀ ਚਾਲਕ ਹਰਵਿੰਦਰ ਸਿੰਘ ਪੁੱਤਰ ਬੂਆ ਸਿੰਘ ਵਾਸੀ ਗੁਰਦਾਸਪੁਰ ਦਾ ਬਚਾਅ ਹੋ ਗਿਆ। ਐੱਸ. ਐੱਸ. ਐੱਫ਼. ਦੀ ਟੀਮ ਦੇ ਥਾਣੇਦਾਰ ਤਿਲਕ ਰਾਜ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਮਦਦ ਕੀਤੀ ਅਤੇ ਵਾਹਨਾਂ ਨੂੰ ਸੜਕ ਤੋਂ ਹਟਵਾਇਆ । ਪੁਲਸ ਹਾਦਸੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: ਸੰਗਰੂਰ ਰੈਲੀ 'ਚ ਬੋਲੇ ਬਾਜਵਾ, ਪੰਜਾਬ 'ਚ ਨਸ਼ਾ, ਗੈਂਗਸਟਰਵਾਦ ਤੇ ਗੁੰਡਾਗਰਦੀ ਰੋਕਣਾ ਕਾਂਗਰਸ ਦੀ ਪਹਿਲੀ ਤਰਜੀਹ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News