ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ

Wednesday, Apr 22, 2026 - 11:23 AM (IST)

ਜਲੰਧਰ ਵਿਖੇ ਗੈਸ ਟੈਂਕਰ ਤੇ ਬੱਸ ਹੇਠਾਂ ਆਉਣ ਕਾਰਨ ਦੋ ਲੋਕਾਂ ਦੀ ਦਰਦਨਾਕ ਮੌਤ

ਜਲੰਧਰ (ਮਹੇਸ਼)-ਜਲੰਧਰ ਵਿਖੇ ਲਿੰਕ ਰੋਡ ਅਤੇ ਢਿੱਲਵਾਂ ਚੌਕ ਨੇੜੇ ਮੰਗਲਵਾਰ ਨੂੰ ਹੋਏ ਦਰਦਨਾਕ ਹਾਦਸਿਆਂ ਵਿਚ 2 ਲੋਕਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਮ੍ਰਿਤਕ ਵਿਅਕਤੀ ਮੋਟਰਸਾਈਕਲਾਂ ’ਤੇ ਸਵਾਰ ਸਨ। ਬੱਸ ਅੱਡਾ ਪੁਲਸ ਚੌਕੀ ਦੇ ਇੰਚਾਰਜ ਗੁਰਵਿੰਦਰ ਸਿੰਘ ਢਿੱਲੋਂ ਅਨੁਸਾਰ ਲਿੰਕ ਰੋਡ ’ਤੇ ਸਮਰਾ ਚੌਕ ਤੋਂ ਥੋੜ੍ਹਾ ਪਿੱਛੇ ਸਵੇਰ ਵੇਲੇ ਪੰਜਾਬ ਰੋਡਵੇਜ਼ ਦੀ ਮੋਗਾ ਡਿਪੂ ਦੀ ਬੱਸ ਹੇਠਾਂ ਆਉਣ ਨਾਲ ਮਾਰੇ ਗਏ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਮੋਹਨ ਸਿੰਘ, ਨਿਵਾਸੀ ਪਿੰਡ ਨੱਥੂ ਚਾਹਲ, ਜ਼ਿਲਾ ਕਪੂਰਥਲਾ ਵਜੋਂ ਹੋਈ ਹੈ, ਜੋਕਿ ਆਪਣੇ ਘਰੋਂ ਜਲੰਧਰ ਦੇ ਐੱਸ. ਜੀ. ਐੱਲ. ਹਸਪਤਾਲ ਵਿਚ ਦਵਾਈ ਲੈਣ ਲਈ ਮੋਟਰਸਾਈਕਲ ’ਤੇ ਆਇਆ ਸੀ ਅਤੇ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ।

ਇਹ ਵੀ ਪੜ੍ਹੋ: ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ ਪਸੀਨੇ

ਚੌਕੀ ਇੰਚਾਰਜ ਗੁਰਵਿੰਦਰ ਸਿੰਘ ਢਿੱਲੋਂ ਅਤੇ ਏ. ਐੱਸ. ਆਈ. ਪ੍ਰੇਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਬੱਸ ਡਰਾਈਵਰ ਨੂੰ ਬੱਸ ਸਮੇਤ ਕਾਬੂ ਕਰ ਲਿਆ ਹੈ। ਉਸ ਦੀ ਪਛਾਣ ਸੰਤੋਖ ਸਿੰਘ ਨਿਵਾਸੀ ਤਰਖਾਣ ਮਾਜਰੀ, ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਸ ਨੇ ਮ੍ਰਿਤਕ ਦੇ ਭਰਾ ਕੁਲਵਿੰਦਰ ਸਿੰਘ ਦੇ ਬਿਆਨਾਂ ’ਤੇ ਥਾਣਾ ਨੰਬਰ-6 ਵਿਚ ਕੇਸ ਦਰਜ ਕਰ ਲਿਆ ਹੈ। ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਬੁੱਧਵਾਰ ਸਵੇਰੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।

PunjabKesari

ਇਸੇ ਤਰ੍ਹਾਂ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਸੇਵਾ ਸਿੰਘ ਨੇ ਦੱਸਿਆ ਕਿ ਢਿੱਲਵਾਂ ਚੌਕ ਵਿਚ ਜੌਹਲ ਹਸਪਤਾਲ ਦੇ ਬਾਹਰ ਸ਼ਾਮ ਲਗਭਗ ਚਾਰ ਵਜੇ ਇਕ ਗੈਸ ਟੈਂਕਰ ਦੇ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਸੰਦੀਪ ਸਿੰਘ ਪੁੱਤਰ ਦਿਲਬਾਗ ਸਿੰਘ, ਨਿਵਾਸੀ ਪ੍ਰੇਮ ਨਗਰ ਪਿੰਡ ਭੋਜੋਵਾਲ, ਜ਼ਿਲਾ ਜਲੰਧਰ ਵਜੋਂ ਹੋਈ ਹੈ। ਉਹ ਐੱਮ. ਈ. ਐੱਸ. ਵਿਚ ਨੌਕਰੀ ਕਰਦਾ ਸੀ। ਸੰਦੀਪ ਸਿੰਘ ਅਤੇ ਗੈਸ ਟੈਂਕਰ ਦੋਵੇਂ ਹੁਸ਼ਿਆਰਪੁਰ ਸਾਈਡ ਤੋਂ ਆ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ

ਜਾਂਚ ਅਧਿਕਾਰੀ ਨੇ ਦੱਸਿਆ ਕਿ ਗੈਸ ਟੈਂਕਰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਹੈ, ਜਦਕਿ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਸੰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਗੈਸ ਟੈਂਕਰ ਦੇ ਡਰਾਈਵਰ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਦੀਪ ਦੀ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਹੈ। ਹਾਦਸੇ ਦੇ ਬਾਅਦ ਉਥੇ ਵੱਡੀ ਗਿਣਤੀ ਵਿਚ ਲੋਕ ਇਕੱਤਰ ਹੋ ਗਏ ਅਤੇ ਲਗਭਗ 2 ਘੰਟੇ ਤਕ ਜਾਮ ਵੀ ਲੱਗਾ ਰਿਹਾ ਹੈ ਕਿਉਂਕਿ ਮ੍ਰਿਤਕ ਵਿਅਕਤੀ ਦੀ ਲਾਸ਼ ਗੈਸ ਟੈਂਕਰ ਦੇ ਹੇਠਾਂ ਪਿਆ ਹੋਇਆ ਸੀ।

ਇਹ ਵੀ ਪੜ੍ਹੋ: ਪੰਜਾਬ: ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਪਿਤਾ ਦਾ ਬੇਰਹਿਮੀ ਨਾਲ ਕੀਤਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News