ਸੁਲਤਾਨਪੁਰ ਲੋਧੀ ''ਚ ਪੁਲਸ ਵੱਲੋਂ 215 ਨਸ਼ੀਲੀਆਂ ਗੋਲ਼ੀਆਂ ਸਮੇਤ ਦੋ ਗ੍ਰਿਫ਼ਤਾਰ

Saturday, May 18, 2024 - 01:41 PM (IST)

ਸੁਲਤਾਨਪੁਰ ਲੋਧੀ (ਧੰਜੂ)- ਐੱਸ. ਐੱਸ. ਪੀ. ਵਤਸਲਾ ਗੁਪਤਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਅਤੇ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸਰਬਜੀਤ ਰਾਏ ਪੁਲਸ ਕਪਤਾਨ ਇਨਵੈਸਟੀਗੇਸ਼ਨ ਅਤੇ ਬਬਨਦੀਪ ਸਿੰਘ ਡੀ. ਐੱਸ. ਪੀ. ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਅਗਵਾਈ ਹੇਠ ਸਬ ਇੰਸਪੈਕਟਰ ਜਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆਂ ਦੀ ਅਗਵਾਈ ਹੇਠ ਹਾਈਟੈਕ ਨਾਕਾ ਗੋਇੰਦਵਾਲ ਅਤੇ ਦੌਰਾਨ ਵਹੀਕਲ ਚੈਕਿੰਗ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 215 ਨਸ਼ੀਲੀਆਂ ਗੋਲ਼ੀਆਂ ਸਮੇਤ ਬ੍ਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਵੱਲੋਂ 'ਲੂ' ਦਾ ਆਰੇਂਜ ਤੇ ਯੈਲੋ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦੀ ਤਾਜ਼ਾ ਅਪਡੇਟ

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਬਬਨਦੀਪ ਸਿੰਘ ਡੀ. ਐੱਸ. ਪੀ. ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਇੰਸਪੈਕਟਰ ਰਜਿੰਦਰ ਸਿੰਘ ਮੁੱਖ ਅਫ਼ਸਰ ਤਲਵੰਡੀ ਚੌਧਰੀਆਂ ਦੀ ਅਗਵਾਈ ਹੇਠ ਹਾਈਟੈਕ ਨਾਕਾਬੰਦੀ ਦੌਰਾਨ ਵਹੀਕਲ ਚੈਕਿੰਗ ਏ. ਐੱਸ. ਆਈ. ਪਰਵਿੰਦਰ ਸਿੰਘ ਵੱਲੋਂ ਇਤਲਾਹ ਦਿੱਤੀ ਗਈ ਕਿ ਰੋਬਨ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਬਾਬਾ ਸ਼ੋਭਾ ਸ਼ਾਹ ਪੱਤੀ ਤਰਸਿੱਕਾ ਥਾਣਾ ਜ਼ਿਲ੍ਹਾ ਗੁਰਦਾਸਪੁਰ ਅਤੇ ਕਰਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਭੱਠੀਆਂ ਵਾਲਾ ਥਾਣਾ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। ਜਿਸ 'ਤੇ ਮੁੱਖ ਅਫ਼ਸਰ ਰਜਿੰਦਰ ਸਿੰਘ ਵੱਲੋਂ ਏ. ਐੱਸ. ਆਈ. ਗੁਰਮੇਲ ਸਿੰਘ ਸਮੇਤ ਪੁਲਿਸ ਪਾਰਟੀ ਮੌਕੇ ਹਾਈਟੈਕ ਨਾਕਾ ਗੋਇੰਦਵਾਲ ਪੁੱਜਿਆ। ਜਿਨਾਂ ਨੇ ਮੌਕੇ ਤੇ ਰੋਬਨ ਸਿੰਘ ਪੁੱਤਰ ਰਜਿੰਦਰ ਸਿੰਘ ਅਤੇ ਕਰਨਜੀਤ ਸਿੰਘ ਪੁੱਤਰ ਮਨਜੀਤ ਸਿੰਘ ਪਾਸੋਂ 215 ਨਸ਼ੀਲੀਆਂ ਗੋਲ਼ੀਆਂ ਖੁੱਲੀਆਂ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮੁਕੱਦਮਾ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਤਲਵੰਡੀ ਚੌਧਰੀਆਂ ਵਿਖੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਜ਼ਰੂਰੀ ਖ਼ਬਰ, ਹੁਣ ਸ਼ਿਕਾਇਤ ਦਰਜ ਕਰਵਾਉਣ ਲਈ ਥਾਣਿਆਂ 'ਚ ਜਾਣ ਦੀ ਲੋੜ ਨਹੀਂ
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


shivani attri

Content Editor

Related News