ਵੱਖ-ਵੱਖ ਮਾਮਲਿਆਂ ''ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ

Friday, Nov 13, 2026 - 04:28 PM (IST)

ਵੱਖ-ਵੱਖ ਮਾਮਲਿਆਂ ''ਚ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਕੁੱਲ੍ਹ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਔੜ ਥਾਣੇ 'ਚ ਤਾਇਨਾਤ ਸਬ-ਇੰਸਪੈਕਟਰ (ਐੱਸ. ਆਈ.) ਹੁਸਨ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਇਲਾਕੇ 'ਚ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਭਾਲ ਵਿੱਚ ਸੀ। ਇਸ ਦੌਰਾਨ ਟੀਮ ਪਿੰਡ ਮਾਹਲ ਖੁਰਦ ਤੋਂ ਪਿੰਡ ਔੜ ਦੀ ਮੁਹੱਲਾ ਬਾਜ਼ੀਗਰ ਬਸਤੀ ਵਿੱਚੋਂ ਹੁੰਦੀ ਹੋਈ ਔੜ ਥਾਣੇ ਵੱਲ ਜਾ ਰਹੀ ਸੀ। ਜਦੋਂ ਟੀਮ ਇਕ ਪਾਰਕ ਨੇੜੇ ਪਹੁੰਚੀ ਤਾਂ ਉਨ੍ਹਾਂ ਨੇ ਇਕ ਨੌਜਵਾਨ ਨੂੰ ਕੱਚੇ ਰਸਤੇ 'ਤੇ ਆਉਂਦੇ ਵੇਖਿਆ। ਪੁਲਸ ਨੂੰ ਵੇਖ ਕੇ ਉਹ ਘਬਰਾ ਗਿਆ ਅਤੇ ਉਸ ਨੇ ਆਪਣੀ ਜੇਬ ਵਿੱਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਕੱਢ ਕੇ ਬੂਟਿਆਂ ਵਿੱਚ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। 

ਇਹ ਵੀ ਪੜ੍ਹੋ: 'ਬਾਬਾ ਨਾਨਕ' ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿਆਰੀਆਂ ਸ਼ੁਰੂ, ਫੁੱਲਾਂ ਨਾਲ ਸਜਾਇਆ ਜਾ ਰਿਹਾ ਗੁਰਦੁਆਰਾ ਸ੍ਰੀ ਬੇਰ ਸਾਹਿਬ

ਹੋਰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਸੁੱਟੇ ਗਏ ਲਿਫ਼ਾਫ਼ੇ ਵਿੱਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸ਼ਿੰਦਰਪਾਲ ਸਿੰਘ ਪੁੱਤਰ ਗੁਲਾਬੂ, ਵਾਸੀ ਪਿੰਡ ਕਮਾਮ (ਥਾਣਾ ਸਦਰ ਬੰਗਾ ਅਧੀਨ) ਵਜੋਂ ਹੋਈ ਹੈ।
ਇੱਕ ਹੋਰ ਘਟਨਾ ਵਿੱਚ, ਬਲਾਚੌਰ ਸਿਟੀ ਪੁਲਸ ਨੇ ਇਕ ਵਿਅਕਤੀ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਭੂਸ਼ਣ ਲਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਉਰਫ਼ ਜੀਤਾ, ਪੁੱਤਰ ਭਾਗ ਸਿੰਘ, ਵਾਸੀ ਪਿੰਡ ਮੰਢਿਆਣੀ (ਥਾਣਾ ਬਲਾਚੌਰ ਸਿਟੀ ਅਧੀਨ) ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਦੋਵਾਂ ਗ੍ਰਿਫ਼ਤਾਰ ਵਿਅਕਤੀਆਂ ਖ਼ਿਲਾਫ਼ ਸਬੰਧਤ ਥਾਣਿਆਂ ਵਿੱਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰ ਲਏ ਗਏ ਹਨ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ: 50 ਰੁਪਏ ਨੇ ਬਦਲੀ ਕਿਸਮਤ! ਬਣ ਗਿਆ ਲੱਖਪਤੀ, ਨਿਕਲਿਆ 21 ਲੱਖ ਦਾ ਇਨਾਮ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News