ਇਨੋਵਾ ਗੱਡੀ ''ਚ ਸਵਾਰ ਦੋ ਵਿਅਕਤੀ 495 ਲੀਟਰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ

Monday, Apr 13, 2026 - 01:09 PM (IST)

ਇਨੋਵਾ ਗੱਡੀ ''ਚ ਸਵਾਰ ਦੋ ਵਿਅਕਤੀ 495 ਲੀਟਰ ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਪੁਲਸ ਨੇ ਇਨੋਵਾ ਗੱਡੀ 'ਚ ਸਵਾਰ ਦੋ ਵਿਅਕਤੀਆਂ ਨੂੰ 495 ਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਤੋਂ ਮੁੱਖ ਹਾਈਵੇਅ ਪਿੰਡ ਕਰੀਹਾ, ਮੱਲਪੁਰ ਅੜਕਾ, ਖਟਕੜਕਲਾਂ ਅਤੇ ਜੀਂਦੋਵਾਲ ਰਾਹੀਂ ਵਾਪਸ ਨਵਾਂਸ਼ਹਿਰ ਵੱਲ ਆ ਰਹੀ ਸੀ।

ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦਾ ਅੰਦੂਰਨੀ ਕਲੇਸ਼ ਆਇਆ ਸਾਹਮਣੇ, ਬਦਲ ਸਕਦੇ ਨੇ ਸਮੀਕਰਨ

ਇਸੇ ਦੌਰਾਨ ਬੱਸ ਸਟੈਂਡ ਮੱਲਪੁਰ ਅੜਕਾ ਵਿਖੇ ਪੁਲਸ ਦੇ ਵਿਸ਼ੇਸ਼ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਸੰਨੀ ਪੁੱਤਰ ਰਾਮਪਾਲ ਸਿੰਘ ਵਾਸੀ ਪਿੰਡ ਤਰਸਿੱਕਾ ਥਾਣਾ ਤਰਸਿੱਕਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਜਗਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਜੰਡਿਆਲਾ ਗੁਰੂ ਜ਼ਿਲ੍ਹਾ ਅੰਮ੍ਰਿਤਸਰ ਨਾਜਾਇਜ਼ ਸ਼ਰਾਬ ਦਾ ਧੰਦਾ ਕਰਦੇ ਹਨ ਅਤੇ ਚੰਡੀਗੜ੍ਹ ਸਾਈਡ ਤੋਂ ਬਿਨਾਂ ਨੰਬਰੀ ਆਪਣੀ ਇਨੋਵਾ ਗੱਡੀ ਵਿੱਚ ਨਾਜਾਇਜ਼ ਸ਼ਰਾਬ ਲਿਆ ਕੇ ਨਵਾਂਸ਼ਹਿਰ ਅਤੇ ਅੰਮ੍ਰਿਤਸਰ ਖੇਤਰ ਵਿੱਚ ਸਪਲਾਈ ਕਰਦੇ ਹਨ।

ਥਾਣਾ ਮੁਖੀ ਨੇ ਦੱਸਿਆ ਕਿ ਉਕਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਸੀ. ਆਈ. ਏ. ਸਟਾਫ਼ ਪੁਲਸ ਨੇ ਇਨੋਵਾ ਗੱਡੀ 'ਚ ਸਵਾਰ ਉਪਰੋਕਤ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 495 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਥਾਣਾ ਸਦਰ ਪੁਲਸ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਟਰੈਕਟਰ-ਟਰਾਲੀ ਹੇਠਾਂ ਆਉਣ ਕਾਰਨ 2 ਨੌਜਵਾਨਾਂ ਦੀ ਮੌਤ, ਪਤੀ-ਪਤਨੀ ਜ਼ਖ਼ਮੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News