ਮੇਹਟੀਆਣਾ ਪੁਲਸ ਵੱਲੋਂ 960 ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
Sunday, Aug 27, 2023 - 05:49 PM (IST)

ਮੇਹਟੀਆਣਾ (ਸੰਜੀਵ)-ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਹੁਸ਼ਿਆਰਪੁਰ ਵੱਲੋ ਨਸ਼ਾ ਤਸਕਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਮੇਹਟੀਆਣਾ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ 960 ਨਸ਼ੀਲੇ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁੱਖ ਅਫ਼ਸਰ ਥਾਣਾ ਮੇਹਟੀਆਣਾ ਆਕਰਸ਼ੀ ਜੈਨ ਆਈ. ਪੀ. ਐੱਸ. ਵੱਲੋਂ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਐੱਸ. ਆਈ. ਜਗਜੀਤ ਸਿੰਘ ਵਧੀਕ ਮੁੱਖ ਅਫਸਰ ਸਮੇਤ ਪੁਲਸ ਪਾਰਟੀ ਮੇਨ ਗੇਟ ਥਾਣਾ ਮੇਹਟੀਆਣਾ ਵਿਖੇ ਨਾਕਾਬੰਦੀ ਦੌਰਾਨ ਗੱਡੀਆ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਤਾਂ ਇਕ ਕਾਰ ਨੰਬਰ ਪੀ. ਬੀ-10-ਡੀ.ਯੂ -8255 ਮਾਰਕਾ ਸ਼ੈਵਰਲੈਟ (ਓਪਟਰਾ) ਜਿਸ ਵਿੱਚ ਦੋ ਨੌਜਵਾਨ ਹੁਸ਼ਿਆਰਪੁਰ ਸਾਈਡ ਤੋਂ ਆਉਂਦੇ ਵਿਖਾਈ ਦਿੱਤੇ ਤਾਂ ਐਸ.ਆਈ ਜਗਜੀਤ ਸਿੰਘ ਨੇ ਹੱਥ ਦਾ ਇਸ਼ਾਰਾ ਕਰਕੇ ਉਪਰੋਕਤ ਕਾਰ ਨੂੰ ਰੋਕਿਆ ਪਰ ਕਾਰ ਚਾਲਕ ਨੇ ਕਾਰ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਪਾਰਟੀ ਨੇ ਉਸ ਨੂੰ ਜਬਰਨ ਰੋਕ ਲਿਆ। ਸ਼ੱਕ ਦੇ ਆਧਾਰ 'ਤੇ ਕਾਰ ਚਾਲਕ ਦੇ ਨਾਲ ਵਾਲੀ ਸੀਟ 'ਤੇ ਬੈਠੇ ਨੌਜਵਾਨ ਦੀ ਤਲਾਸ਼ੀ ਲਈ ਗਈ ਤਾਂ ਨੌਜਵਾਨ ਨੇ ਇੱਕ ਵਜਨਦਾਰ ਮੋਮੀ ਲਿਫਾਫਾ ਕਾਰ ਅੰਦਰ ਹੇਠਾਂ ਸੁੱਟ ਦਿੱਤਾ।
ਇਹ ਵੀ ਪੜ੍ਹੋ- ਕੁੜੀ ਦੇ ਪਿਆਰ 'ਚ ਪਾਗਲ ਹੋਇਆ ਨੌਜਵਾਨ ਟੈਂਕੀ 'ਤੇ ਚੜ੍ਹਿਆ, ਦਿੱਤੀ ਛਾਲ ਮਾਰਨ ਦੀ ਧਮਕੀ, ਪੁਲਸ ਨੂੰ ਪਾਈਆਂ ਭਾਜੜਾਂ
ਜਦੋਂ ਮੋਮੀ ਲਿਫ਼ਾਫ਼ੇ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 960 ਨਸ਼ੀਲੇ ਕੈਪਸੂਲ ਬਰਾਮਦ ਹੋਏ। ਪੁਲਸ ਨੇ ਚਾਲਕ ਸਮੇਤ ਦੋਵੇਂ ਕਾਰ ਸਵਾਰਾਂ ਨੂੰ ਕਾਰ ਸਮੇਤ ਹਿਰਾਸਤ ਵਿੱਚ ਲੈ ਲਿਆ। ਪੁਲਸ ਮੁਤਾਬਕ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਪਛਾਣ ਓਂਕਾਰ ਚੰਦ ਪੁੱਤਰ ਸਵਰਨ ਦਾਸ ਵਾਸੀ ਪਿੰਡ ਚਿੱਤੋਂ ਥਾਣਾ ਚੱਬੇਵਾਲ ਅਤੇ ਸੰਦੀਪ ਕੁਮਾਰ ਪੁੱਤਰ ਦੇਸ ਰਾਜ ਵਾਸੀ ਕੁਲਥਮ ਥਾਣਾ ਬਹਿਰਾਮ ਜ਼ਿਲ੍ਹਾ ਨਵਾਂਸ਼ਹਿਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਫਿਲੌਰ 'ਚ ਪੈਟਰੋਲ ਪੰਪ 'ਤੇ ਵੱਡਾ ਹਾਦਸਾ, ਪੁਰਾਣੀ ਇਮਾਰਤ ਢਾਹੁੰਦੇ ਸਮੇਂ ਡਿੱਗਿਆ ਮਲਬਾ, 2 ਮਜ਼ਦੂਰਾਂ ਦੀ ਮੌਤ