ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
Friday, Aug 07, 2026 - 02:35 PM (IST)
ਬੰਗਾ (ਅਰੋੜਾ)-ਥਾਣਾ ਸਦਰ ਬੰਗਾ ਪੁਲਸ ਵੱਲੋਂ 6.13 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ। ਦਰਜ ਕੀਤੇ ਗਏ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ ਹੋਰ ਸਾਥੀ ਕਰਮਚਾਰੀਆਂ ਦੇ ਨਾਲ ਸਰਕਾਰੀ ਗੱਡੀ 'ਤੇ ਸਵਾਰ ਹੋ ਕੇ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਥਾਣਾ ਸਦਰ ਤੋਂ ਪਿੰਡ ਥਾਂਦੀਆਂ ਹੁੰਦੇ ਹੋਏ ਆਦਰਸ਼ ਸਕੂਲ ਪਿੰਡ ਖਟਕੜ ਕਲਾਂ ਵੱਲ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਦੋ ਨੌਜਵਾਨ ਪੈਦਲ ਆਉਂਦੇ ਵਿਖਾਈ ਦਿੱਤੇ।
ਸਾਹਮਣੇ ਤੋਂ ਪੁਲਸ ਪਾਰਟੀ ਦੀ ਗੱਡੀ ਨੂੰ ਆਉਂਦਾ ਵੇਖ ਕੇ ਘਬਰਾ ਗਏ। ਉਨ੍ਹਾਂ ਨੇ ਦੱਸਿਆ ਜਿਨਾਂ ਵਿੱਚੋਂ ਇਕ ਨੌਜਵਾਨ ਨੇ ਸੰਤਰੀ ਰੰਗ ਦੀ ਟੀ- ਸ਼ਰਟ ਪਹਿਨੀ ਹੋਈ ਸੀ, ਨੇ ਆਪਣੀ ਜੇਬ ਵਿੱਚੋਂ ਕੋਈ ਚੀਜ਼ ਕੱਢ ਕੇ ਆਪਣੇ ਨਾਲ ਜਾਂਦੇ ਹੋਏ ਦੂਜੇ ਨੌਜਵਾਨ ਨੂੰ ਫੜਾ ਦਿੱਤੀ, ਜਿਸ ਨੇ ਕਾਹਲੀ ਨਾਲ ਫੜੀ ਹੋਈ ਚੀਜ਼ ਨੂੰ ਨੇੜੇ ਹੀ ਸੁੱਟ ਦਿੱਤਾ ਅਤੇ ਆਪ ਦੋਵੇਂ ਜਣੇ ਤੇਜ਼ੀ ਨਾਲ ਪਿੱਛੇ ਨੂੰ ਮੁੜ ਪਏ ਅਤੇ ਖਿਸਕਣ ਲੱਗੇ।
ਇਹ ਵੀ ਪੜ੍ਹੋ: ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ ਜ਼ਿੰਮੇਵਾਰੀ
ਸ਼ੱਕ ਪੈਣ 'ਤੇ ਹੈੱਡ ਕਾਂਸਟੇਬਲ ਹਰਪ੍ਰੀਤ ਸਿੰਘ ਨੇ ਗੱਡੀ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਪਰੋਕਤ ਦੋਵਾਂ ਨੂੰ ਕਾਬੂ ਕੀਤਾ। ਉਨ੍ਹਾਂ ਨੇ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਪਹਿਣੀ ਹੋਈ ਸੰਤਰੀ ਟੀ ਸ਼ਰਟ ਵਾਲੇ ਨੌਜਵਾਨ ਦੀ ਪਛਾਣ ਗੁਰਚਰਨ ਸਿੰਘ ਉਰਫ਼ ਚੰਨੀ ਪੁੱਤਰ ਦੁਮਣ ਸਿੰਘ ਨਿਵਾਸੀ ਦੁਸਾਂਝ ਖੁਰਦ ਥਾਣਾ ਸਦਰ ਬੰਗਾ ਵਜੋਂ ਹੋਈ, ਜਦਕਿ ਉਸ ਦੇ ਨਾਲ ਚੀਜ਼ ਫੜ ਕੇ ਸੁੱਟਣ ਵਾਲੇ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਬਲਵੀਰ ਸਿੰਘ ਨਿਵਾਸੀ ਭਰੋ ਮਜਾਰਾ ਥਾਣਾ ਸਦਰ ਬੰਗਾ ਵਜੋਂ ਹੋਈ।
ਇਹ ਵੀ ਪੜ੍ਹੋ: ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
ਉਨ੍ਹਾਂ ਦੱਸਿਆ ਜਦੋਂ ਪੁਲਸ ਪਾਰਟੀ ਵੱਲੋਂ ਉਨ੍ਹਾਂ ਦੁਆਰਾ ਸੁੱਟੀ ਹੋਈ ਚੀਜ਼ ਨੂੰ ਚੁੱਕ ਕੇ ਉਸ ਦੀ ਜਾਂਚ ਕੀਤੀ ਤਾਂ ਉਨ੍ਹਾਂ ਨੂੰ ਇਕ ਮੋਮੀ ਲਿਫ਼ਾਫ਼ੇ ਵਿਚ ਲਪੇਟੀ ਹੋਈ 6.13 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ ਤੋਂ ਬਾਅਦ ਉਨਾਂ ਵੱਲੋ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਇਹਨਾਂ ਵਿਰੁੱਧ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ ਟਰੈਵਲ ਏਜੰਟਾਂ ਦੀ ਸੱਚਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
