ਨਾਜਾਇਜ਼ ਗਾਂਜੇ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ

Thursday, Nov 21, 2024 - 06:30 PM (IST)

ਨਾਜਾਇਜ਼ ਗਾਂਜੇ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ

ਫਗਵਾੜਾ (ਜਲੋਟਾ)-ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੀ ਅਗਵਾਈ ਹੇਠ ਫਗਵਾੜਾ ਪੁਲਸ ਨੇ ਨਾਜਾਇਜ਼ ਗਾਂਜੇ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਫਗਵਾੜਾ ਵਿਖੇ ਗੱਲਬਾਤ ਕਰਦਿਆਂ ਐੱਸ. ਪੀ. ਰੁਪਿੰਦਰ ਕੌਰ ਭੱਟੀ, ਡੀ. ਐੱਸ. ਪੀ. ਭਾਰਤ ਭੂਸ਼ਣ ਨੇ ਦੱਸਿਆ ਕਿ ਥਾਣਾ ਸਿਟੀ ਦੇ ਐੱਸ. ਐੱਚ. ਓ. ਅਮਨਦੀਪ ਕੁਮਾਰ ਦੇ ਯਤਨਾਂ ਸਦਕਾ ਰਾਕੇਸ਼ ਕੁਮਾਰ ਪੁੱਤਰ ਗੌਰੀ ਸ਼ੰਕਰ ਵਾਸੀ ਵਿਰਕਾਂ ਕਾਲੋਨੀ ਥਾਣਾ ਗੋਰਾਇਆ ਜ਼ਿਲ੍ਹਾ ਜਲੰਧਰ ਅਤੇ ਦਿਨੇਸ਼ ਮੰਡਲ ਪੁੱਤਰ ਆਨੰਦੀ ਮੰਡਲ ਵਾਸੀ ਲੱਲੀਆ ਥਾਣਾ ਗੁਲਪਾਰਾ ਜ਼ਿਲ੍ਹਾ ਮਧੇਪੁਰਾ ਬਿਹਾਰ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿਲੋ ਨਾਜਾਇਜ਼ ਗਾਂਜਾ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ. ਡੀ. ਪੀ. ਐੱਸ.) ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਡੈਮਾਂ 'ਚ ਘਟਿਆ ਪਾਣੀ, BBMB ਨੇ ਜਾਰੀ ਕੀਤੀ ਚਿਤਾਵਨੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News