ਜਲੰਧਰ ਪੁਲਸ ਵੱਲੋਂ ਅੰਤਰਰਾਜੀ ਗਿਰੋਹ ਦਾ ਪਰਦਾਫ਼ਾਸ਼, 12 ਕਿੱਲੋ ਗਾਂਜੇ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Saturday, Feb 10, 2024 - 02:43 PM (IST)

ਜਲੰਧਰ ਪੁਲਸ ਵੱਲੋਂ ਅੰਤਰਰਾਜੀ ਗਿਰੋਹ ਦਾ ਪਰਦਾਫ਼ਾਸ਼, 12 ਕਿੱਲੋ ਗਾਂਜੇ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਜਲੰਧਰ (ਵਰੁਣ)- ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ 12 ਕਿਲੋ ਗਾਂਜੇ ਸਮੇਤ ਕਾਬੂ ਕਰਕੇ ਅੰਤਰਰਾਜੀ ਡਰੱਗ ਰੈਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਪੁਲਸ ਨੂੰ ਸੂਹ ਮਿਲੀ ਸੀ ਕਿ ਸ਼ਹਿਰ ਵਿੱਚ ਗਾਂਜੇ ਦੀ ਤਸਕਰੀ ਕਰਨ ਵਾਲਾ ਇਕ ਅੰਤਰਰਾਜੀ ਗਿਰੋਹ ਸਰਗਰਮ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਪਾਰਟੀ ਨੇ ਸੰਤ ਨਗਰ ਰੇਲਵੇ ਕਰਾਸਿੰਗ, ਰੇਲਵੇ ਕਲੋਨੀ ਨੇੜੇ ਜਾਲ ਵਿਛਾਇਆ। ਸਵਪਨ ਸ਼ਰਮਾ ਨੇ ਦੱਸਿਆ ਕਿ ਟੀਮ ਨੇ ਸ਼ੱਕ ਦੇ ਆਧਾਰ 'ਤੇ ਦੋ ਨੌਜਵਾਨਾਂ ਨੂੰ ਰੋਕਿਆ, ਜਿਨ੍ਹਾਂ ਦੀ ਪਛਾਣ ਮੁਹੰਮਦ ਅਸਲਮ ਵਾਸੀ ਪਿੰਡ ਹੰਵਾੜਾ, ਗੋਂਡਾ, ਉੱਤਰ ਪ੍ਰਦੇਸ਼ ਅਤੇ ਮੁਹੰਮਦ ਦਾਨਿਸ਼ ਪੁੱਤਰ ਇਮਰਾਨ ਵਾਸੀ ਪਿੰਡ ਹੰਵਾੜਾ, ਗੋਂਡਾ, ਉੱਤਰ ਪ੍ਰਦੇਸ਼ ਵਜੋਂ ਹੋਈ।

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਟੀਮ ਨੇ ਚੈਕਿੰਗ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 12 ਕਿੱਲੋ ਗਾਂਜਾ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਥਾਣਾ ਨਿਊ ਬਾਰਾਦਰੀ ਜਲੰਧਰ ਵਿਖੇ 20-61-85 ਐੱਨ. ਡੀ. ਪੀ. ਐੱਸ. ਐਕਟ ਅਧੀਨ 08-02-2024 ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਸਵਪਨ ਸ਼ਰਮਾ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਗਰੋਹ ਉੜੀਸਾ ਤੋਂ ਗਾਂਜਾ ਲਿਆਉਂਦਾ ਸੀ ਅਤੇ ਰੇਲ ਅਤੇ ਬੱਸ ਆਵਾਜਾਈ ਦੇ ਸੁਮੇਲ ਦੀ ਵਰਤੋਂ ਕਰਕੇ ਸੂਬੇ ਵਿੱਚ ਲਿਜਾਇਆ ਜਾਂਦਾ ਸੀ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਮਸ਼ਹੂਰ ਇੰਸਟੀਚਿਊਟ ਦੇ ਪ੍ਰੋਫ਼ੈਸਰ 'ਤੇ MBA ਦੀਆਂ ਵਿਦਿਆਰਥਣਾਂ ਨੇ ਲਾਏ ਯੌਨ ਸ਼ੋਸ਼ਣ ਦੇ ਦੋਸ਼

ਪੁਲਸ ਕਮਿਸ਼ਨਰ ਨੇ ਦੱਸਿਆ ਕਿ ਗੈਂਗ ਵੱਲੋਂ ਇਹ ਖੇਪ ਜਲੰਧਰ ਵਿੱਚ ਪਹੁੰਚਾਈ ਜਾਣੀ ਸੀ ਪਰ ਪੁਲਸ ਨੇ ਗਿਰੋਹ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮਾਂ ਦਾ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ: ਜਲੰਧਰ ਟ੍ਰੈਫਿਕ ਪੁਲਸ ਨੇ ਫਿਰ ਕੀਤੀ ਸਖ਼ਤੀ, ‘ਨੋ ਆਟੋ ਜ਼ੋਨ’ ਨੂੰ ਲੈ ਕੇ ਆਟੋ ਚਾਲਕਾਂ ਨੂੰ ਦਿੱਤੀ ਚਿਤਾਵਨੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News