ਫਗਵਾੜਾ ''ਚ ਰੇਲ ਗੱਡੀ ਦੀ ਲਪੇਟ ''ਚ ਆਉਣ ਨਾਲ ਦੋ ਵਿਅਕਤੀਆਂ ਦੀ ਮੌਤ
Wednesday, Mar 15, 2023 - 01:35 PM (IST)
ਫਗਵਾੜਾ (ਜਲੋਟਾ)- ਵੱਖ-ਵੱਖ ਮਾਮਲਿਆਂ 'ਚ ਫਗਵਾੜਾ 'ਚ ਰੇਲ ਗੱਡੀ ਦੀ ਲਪੇਟ ਚ ਆਉਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਹੈ । ਜੀ. ਆਰ. ਪੀ. ਪੁਲਸ ਫਗਵਾੜਾ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਗੁਰਭੇਜ ਸਿੰਘ ਨੇ ਦੱਸਿਆ ਕਿ ਪਹਿਲੇ ਮਾਮਲੇ ਵਿਚ ਬੀਤੀ ਰਾਤ ਫਗਵਾੜਾ ਦੇ ਰੇਲਵੇ ਸਟੇਸ਼ਨ ਦੀ ਮੇਨ ਲਾਈਨ 'ਤੇ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਟਾਂਡਾ ਵਿਖੇ ਆਸਟ੍ਰੇਲੀਆ ਤੋਂ ਪਰਤੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ, ਘਰ 'ਚ ਵਿਛੇ ਸੱਥਰ
ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਦੂਜੀ ਘਟਨਾ ਚ ਮੁਹੱਲਾ ਟਿੱਬੀ ਰੇਲਵੇ ਲਾਈਨਾਂ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਨਾਲ ਭੇਤਭਰੇ ਹਾਲਾਤ ਚ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਜੇਬ 0ਚੋਂ ਮਿਲੇ ਆਧਾਰ ਕਾਰਡ ਦੇ ਆਧਾਰ 'ਤੇ ਉਸ ਦੀ ਪਛਾਣ ਸੋਨੂੰ ਪੁੱਤਰ ਸੱਤਪਾਲ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਮਨੋਹਰ ਨਗਰ ਲੁਧਿਆਣਾ ਵਜੋਂ ਹੋਈ ਹੈ। ਪੁਲਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਹੈ। ਖ਼ਬਰ ਲਿਖੇ ਜਾਣ ਤੱਕ ਪੁਲਸ ਮਾਮਲਿਆਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਖ਼ੌਫ਼ਨਾਕ ਅੰਜਾਮ ਤੱਕ ਪੁੱਜੀ 6 ਮਹੀਨੇ ਪਹਿਲਾਂ ਕਰਵਾਈ 'ਲਵ ਮੈਰਿਜ', ਦੁਖੀ ਵਿਆਹੁਤਾ ਨੇ ਗਲ਼ ਲਾਈ ਮੌਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
