ਪੁਲਸ ਨੇ ਨਾਜਾਇਜ਼ ਮਾਈਨਿੰਗ ਕਰਦੇ ਦੋ ਵਿਅਕਤੀ ਟਰੈਕਟਰ-ਟਰਾਲੀਆਂ ਸਣੇ ਕੀਤੇ ਗ੍ਰਿਫ਼ਤਾਰ

11/08/2023 3:56:04 PM

ਜਾਡਲਾ (ਔਜਲਾ)- ਆਈ. ਪੀ. ਐੱਸ. ਡਾ.ਅਖਿਲ ਚੌਧਰੀ ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ- ਨਿਰਦੇਸ਼ਾਂ 'ਤੇ ਪੁਲਸ ਵੱਲੋਂ ਨਾਜਾਇਜ਼ ਮਾਈਨਿੰਗ ਨੂੰ ਨੱਥ ਪਾਉਣ ਲਈ ਵਿੱਢੀ ਮੁਹਿਮ ਤਹਿਤ ਅੱਜ ਜਾਡਲਾ ਪੁਲਸ ਵੱਲੋਂ ਦੋ ਵਿਅਤੀਆਂ ਨੂੰ ਟਰੈਕਟਰ-ਟਰਾਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਈ. ਸਤਨਾਮ ਸਿੰਘ ਚੌਂਕੀ ਇੰਚਾਰਜ ਜਾਡਲਾ ਨੇ ਦੱਸਿਆ ਕਿ ਪੁਲਸ ਟੀਮ ਜਾਡਲਾ ਵੱਲੋਂ ਮਜਾਰਾ ਖੁਰਦ ਅੱਡਾ ਵਿਖੇ ਨਾਕਾ ਲਗਾਇਆ ਹੋਇਆ ਸੀ। ਪਿੰਡ ਮਜਾਰਾ ਖ਼ੁਰਦ ਵੱਲੋਂ ਦੋ ਟਰੈਕਟਰ-ਟਰਾਲੀਆਂ ਬਿਨ੍ਹਾ ਨੰਬਰੀ ਰੇਤੇ ਨਾਲ ਭਰੀਆਂ ਆ ਰਹੀਆਂ ਸਨ। ਉਨ੍ਹਾਂ ਨੂੰ ਰੋਕ ਕੇ ਜਦੋਂ ਬਿੱਲ ਪੇਸ਼ ਕਰਨ ਲਈ ਕਿਹਾ ਗਿਆ ਤਾਂ ਟਰੈਕਟਰ ਚਾਲਕਾਂ ਬਿੱਲ ਪੇਸ਼ ਨਾ ਕੀਤਾ ਗਿਆ। ਉਸ ਤੋਂ ਬਾਅਦ ਚਾਲਕਾਂ ਨੂੰ ਸਮੇਤ ਟਰੈਕਟਰ-ਟਰਾਲੀਆਂ ਚੌਂਕੀ ਲਿਆਦਾ ਗਿਆ। ਇਹ ਮਾਮਲਾ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਗਿਆ, ਜੋ ਮੌਕੇ 'ਤੇ ਜਾਡਲਾ ਚੌਂਕੀ ਵਿਖੇ ਹਾਜ਼ਰ ਹੋਏ।

ਇਹ ਵੀ ਪੜ੍ਹੋ: ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ 'ਤੇ ਸ਼ਰੇਆਮ ਚਲਾਈਆਂ ਗੋਲ਼ੀਆਂ

ਵਿਭਾਗੀ ਕਾਰਵਾਈ ਤੋਂ ਬਾਅਦ ਜਾਡਲਾ ਪੁਲਸ ਵੱਲੋਂ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਗਿਆ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੀ ਪਛਾਣ ਹਰਦੀਪ ਸਿੰਘ ਪੁੱਤਰ ਧਰਮ ਸਿੰਘ ਵਾਸੀ ਮਲਕਪੁਰ ਅਤੇ ਦੂਜੇ ਦੀ ਰਾਕੇਸ਼ ਕੁਮਾਰ ਪੁੱਤਰ ਗੁਰਮੀਤ ਰਾਮ ਵਾਸੀ ਜਾਨੀਵਾਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਹੱਥੀਂ ਉਜਾੜ ਲਿਆ ਘਰ, ਸ਼ਾਹਕੋਟ ਵਿਖੇ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਦਿੱਤੀ ਬੇਰਹਿਮ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News