ਅਫ਼ੀਮ ਸਣੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Sunday, Jun 01, 2025 - 04:42 PM (IST)

ਅਫ਼ੀਮ ਸਣੇ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਿਹਰ (ਤ੍ਰਿਪਾਠੀ)- ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ ਇਕ ਬਾਈਕ ਸਵਾਰ ਦੋ ਵਿਅਕਤੀਆਂ ਨੂੰ 100 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਆਈ. ਭੂਸ਼ਣ ਲਾਲ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਵਿੱਚ ਥਾਣਾ ਸਿਟੀ ਬਲਾਚੌਰ ਤੋਂ ਰਵਾਨਾ ਹੋ ਕੇ ਜਦੋਂ ਬਲਾਚੌਰ ਦੇ ਇਕ ਧਾਰਮਿਕ ਸਥਾਨ ਨੇੜੇ ਪੁੱਜੀ ਤਾਂ ਸਾਹਮਣੇ ਵਾਲੀ ਸਾਈਡ ਤੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਆਪਣੀ ਬਾਈਕ ਨੂੰ ਰੋਕ ਕੇ ਮੋੜਨ ਦੀ ਕੋਸ਼ਿਸ਼ ਕੀਤੀ ਪਰ ਬਾਈਕ ਬੰਦ ਹੋ ਗਈ। 

ਇਹ ਵੀ ਪੜ੍ਹੋ: ਵੱਡੀ ਖ਼ਬਰ: 'ਆਪ' ਪੰਜਾਬ ਵੱਲੋਂ ਸਟੇਟ ਵੂਮੈਨ ਵਿੰਗ ਦੀ ਨਵੀਂ ਪ੍ਰਧਾਨ ਨਿਯੁਕਤ, ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ

ਐੱਸ. ਆਈ. ਨੇ ਦੱਸਿਆ ਕਿ ਬਾਈਕ ਦੇ ਪਿੱਛੇ ਬੈਠੇ ਨੌਜਵਾਨ ਨੇ ਚਾਲਕ ਨੂੰ ਇਕ ਕਾਲਾ ਲਿਫ਼ਾਫ਼ਾ ਦਿੱਤਾ, ਜਿਸ ਨੇ ਲਿਫ਼ਾਫ਼ਾ ਜ਼ਮੀਨ ’ਤੇ ਸੁੱਟ ਦਿੱਤਾ। ਐੱਸ. ਆਈ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 100 ਗ੍ਰਾਮ ਅਫ਼ੀਮ ਬਰਾਮਦ ਹੋਈ। 

ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਮਾਮਲੇ 'ਚ ਗ੍ਰਿਫ਼ਤਾਰ ਇੰਸਪੈਕਟਰ ਹਰਪ੍ਰੀਤ ਕੌਰ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ

ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਿਲ ਪੁੱਤਰ ਧੀਰ ਸਿੰਘ ਵਾਸੀ ਧਰਮਪੁਰ ਥਾਣਾ ਬਸੌਲੀ ਜ਼ਿਲ੍ਹਾ ਬਦਾਉਂ ਯੂਪੀ ਹਾਲ ਵਾਸੀ ਮਹਿੰਦੀਪੁਰ (ਬਲਾਚੌਰ) ਅਤੇ ਮੁਕੇਸ਼ ਸਿੰਘ ਪੁੱਤਰ ਚੰਦਰ ਪਾਲ ਵਾਸੀ ਅਲੀਗੰਜ ਜ਼ਿਲ੍ਹਾ ਬਰੇਲੀ ਹਾਲ ਵਾਸੀ ਬਲਾਚੌਰ ਵਜੋਂ ਹੋਈ ਹੈ। ਐੱਸ. ਆਈ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀਆਂ ਨੂੰ ਲੈ ਕੇ ਤਾਜ਼ਾ ਅਪਡੇਟ, ਹੋ ਗਿਆ ਵੱਡਾ ਐਲਾਨ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News