ਹਾਜੀਪੁਰ-ਤਲਵਾੜਾ ਸੜਕ ''ਤੇ ਦੋ ਟਰੱਕਾਂ ਦੀ ਆਹਮੋ-ਸਾਹਮਣੇ ਟੱਕਰ, ਡਰਾਈਵਰ ਗੰਭੀਰ ਜ਼ਖ਼ਮੀ
Friday, Jul 17, 2026 - 01:02 PM (IST)
ਹਾਜੀਪੁਰ (ਜੋਸ਼ੀ)- ਹਾਜੀਪੁਰ ਤੋਂ ਤਲਵਾੜਾ ਸੜਕ 'ਤੇ ਪੈਂਦੇ ਸ਼ਮਸ਼ਾਨਘਾਟ ਨੇੜੇ ਬੀਤੀ ਰਾਤ ਦੋ ਟਰੱਕਾਂ ਦੀ ਆਹਮੋ-ਸਾਹਮਣੇ ਹੋਈ ਜ਼ਬਰਦਸਤ ਟੱਕਰ 'ਚ ਇਕ ਟਰੱਕ ਡਰਾਈਵਰ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਲੰਘੀ ਰਾਤ ਕਰੀਬ ਸਾਢੇ 12 ਵਜੇ ਇਕ ਟਰੱਕ, ਜਿਸ ਨੂੰ ਅਸ਼ਵਨੀ ਕੁਮਾਰ ਵਾਸੀ ਹਿਮਾਚਲ ਪ੍ਰਦੇਸ਼ ਚਲਾ ਰਿਹਾ ਸੀ, ਤਲਵਾੜਾ ਵੱਲੋਂ ਆ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ

ਜਦੋਂ ਉਹ ਹਾਜੀਪੁਰ ਦੇ ਸ਼ਮਸ਼ਾਨਘਾਟ ਨੇੜੇ ਪਹੁੰਚਿਆ ਤਾਂ ਹਾਜੀਪੁਰ ਵੱਲੋਂ ਤਲਵਾੜਾ ਵੱਲ ਜਾ ਰਹੇ ਦੂਜੇ ਟਰੱਕ ਨਾਲ ਉਸ ਦੀ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਟਰੱਕ ਚਾਲਕ ਕੈਬਿਨ ਦੇ ਅੰਦਰ ਹੀ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਬਾਹਰ ਕੱਢਣ ਲਈ ਜੇ. ਸੀ. ਬੀ. ਮਸ਼ੀਨ ਦੀ ਮਦਦ ਲੈਣੀ ਪਈ। ਇਸ ਹਾਦਸੇ 'ਚ ਦੋਨਾਂ ਟਰੱਕਾਂ ਦਾ ਭਾਰੀ ਨੁੱਕਸਾਨ ਹੋਇਆ ਹੈ। ਹਾਦਸੇ ਕਾਰਨ ਸੜਕ ਦੇ ਦੋਵਾਂ ਪਾਸਿਆਂ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋਈ।
ਇਹ ਵੀ ਪੜ੍ਹੋ: ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ ਵੀਡੀਓ ਵਾਇਰਲ
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਵਾਏ। ਪੁਲਸ ਅਤੇ ਸਥਾਨਕ ਲੋਕਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਜ਼ਖ਼ਮੀ ਡਰਾਈਵਰ ਨੂੰ ਟਰੱਕ ਵਿੱਚੋਂ ਬਾਹਰ ਕੱਢਿਆ। ਇਸ ਤੋਂ ਬਾਅਦ 108 ਐਂਬੂਲੈਂਸ ਦੇ ਪਾਇਲਟ ਭਗਤ ਭੁਪਿੰਦਰ ਸਿੰਘ ਦੇ ਸਹਿਯੋਗ ਨਾਲ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਹਾਜੀਪੁਰ ਵਿਖੇ ਦਾਖ਼ਲ ਕਰਵਾਇਆ ਗਿਆ। ਸਥਾਨਕ ਡਾਕਟਰਾਂ ਨੇ ਜ਼ਖ਼ਮੀ ਦੀ ਨਾਜ਼ੁਕ ਹਾਲਤ ਨੂੰ ਵੇਖਦੇ ਉਸ ਨੂੰ ਮੁੱਢਲੀ ਸਹਾਇਤਾ ਦੇਣ ਮਗਰੋਂ ਅਗਲੇ ਇਲਾਜ ਲਈ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
