ਦਸੂਹਾ ਪੁਲਸ ਨੇ ਦੋ ਨੌਜਵਾਨ ਨਸ਼ੀਲੇ ਟੀਕਿਆਂ ਸਮੇਤ ਕੀਤੇ ਗ੍ਰਿਫ਼ਤਾਰ
Friday, Sep 29, 2023 - 04:26 PM (IST)

ਦਸੂਹਾ (ਝਾਵਰ)- ਥਾਣਾ ਦਸੂਹਾ ਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ, ਏ. ਐੱਸ. ਆਈ. ਅਨਿਲ ਕੁਮਾਰ ਨੇ ਪੁਲਸ ਪਾਰਟੀ ਦੇ ਨਾਲ ਗਸ਼ਤ ਦੌਰਾਨ ਇਕ ਨੌਜਵਾਨ ਸੰਦੀਪ ਸਿੰਘ ਬੀੜੀ ਪੁੱਤਰ ਬਹਾਦਰ ਸਿੰਘ ਵਾਸੀ ਝਿੰਗੜ ਕਲਾਂ ਨੂੰ ਕਾਬੂ ਕਰਕੇ 13 ਨਸ਼ੀਲੇ ਟੀਕੇ ਬਰਾਮਦ ਕੀਤੇ।
ਇਸ ਤੋਂ ਇਲਾਵਾ ਇਕ ਹੋਰ ਨੌਜਵਾਨ ਪਰਮਜੀਤ ਲਾਡੀ ਪੁੱਤਰ ਹਰਭਜਨ ਸਿੰਘ ਵਾਸੀ ਸਾਹਪੁਰ ਨੂੰ ਕਾਬੂ ਕਰਕੇ 13 ਨਸ਼ੀਲੇ ਟੀਕੇ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਦਸੂਹਾ ਦੇ ਐੱਸ. ਐੱਚ. ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਕੋਲੋਂ 26 ਟੀਕੇ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਨੂਰਪੁਰਬੇਦੀ 'ਚ ਵਾਪਰੇ ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਜੀਜੇ-ਸਾਲੇ ਦੀ ਹੋਈ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ