ਅਣਜੰਮੇ ਬੱਚੇ ਦੀ ਹੱਤਿਆ ਕਰਨ ਦੇ ਦੋਸ਼ ''ਚ 3 ਔਰਤਾਂ ਗ੍ਰਿਫ਼ਤਾਰ

Tuesday, Mar 29, 2022 - 03:05 PM (IST)

ਅਣਜੰਮੇ ਬੱਚੇ ਦੀ ਹੱਤਿਆ ਕਰਨ ਦੇ ਦੋਸ਼ ''ਚ 3 ਔਰਤਾਂ ਗ੍ਰਿਫ਼ਤਾਰ

ਹੁਸ਼ਿਆਰਪੁਰ (ਰਾਕੇਸ਼) : 8 ਮਹੀਨੇ ਦੀ ਗਰਭਵਤੀ ਔਰਤ ਦੀ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰਨ ਅਤੇ ਅਣਜੰਮੇ ਬੱਚੇ ਦੀ ਹੱਤਿਆ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਸ ਨੇ ਪੀੜਤਾ ਦੇ ਬਿਆਨਾਂ 'ਤੇ 3 ਔਰਤਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਬੂ ਕਰ ਲਿਆ ਹੈ।

ਇਸ ਸਬੰਧੀ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਸਰਿਤਾ ਦੇਵੀ ਪਤਨੀ ਅਤਵਾ ਸਾਹਨੀ ਵਾਸੀ ਊਨਾ ਰੋਡ ਬਜਵਾੜਾ ਨੇ ਦੱਸਿਆ ਕਿ ਬੇਬੀ, ਮਧੂ, ਲੋਲੀਨ ਦੀ ਪਤਨੀ (ਸਾਰੇ ਵਾਸੀ ਬਜਵਾੜਾ) ਨੇ ਉਸ ਦੀ ਕੁੱਟਮਾਰ ਕੀਤੀ। ਸਰਿਤਾ ਨੇ ਦੱਸਿਆ ਕਿ ਉਹ ਗਰਭਵਤੀ ਸੀ। ਮੁਲਜ਼ਮ ਔਰਤਾਂ ਨੇ ਉਸ ਦੇ ਢਿੱਡ 'ਤੇ ਲੱਤਾਂ ਅਤੇ ਮੁੱਕੇ ਮਾਰੇ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ।

ਇਹ ਵੀ ਪੜ੍ਹੋ : ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਲਾਂਘੇ ਲਈ ਬਣਾਏ ਜਾ ਰਹੇ ਪੁਲ ਦਾ ਨਿਰਮਾਣ ਜੰਗੀ ਪੱਧਰ 'ਤੇ ਜਾਰੀ

ਰੌਲਾ ਪਾਉਣ 'ਤੇ ਮੁਲਜ਼ਮ ਔਰਤਾਂ ਮੌਕੇ ਤੋਂ ਫਰਾਰ ਹੋ ਗਈਆਂ। ਗੁਆਂਢੀਆਂ ਨੇ ਉਸ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਪਹੁੰਚਾਇਆ, ਜਿੱਥੇ ਜਾਂਚ 'ਚ ਪਤਾ ਲੱਗਾ ਕਿ ਉਸ ਦੀ ਕੁੱਖ 'ਚ ਪਲ਼ ਰਹੇ ਬੱਚੇ ਦੀ ਮੌਤ ਹੋ ਚੁੱਕੀ ਹੈ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮਹਿੰਗਾਈ ਦਾ ਇਕ ਹੋਰ ਝਟਕਾ, 1 ਅਪ੍ਰੈਲ ਤੋਂ ਮਹਿੰਗਾ ਹੋਵੇਗਾ ਸਫ਼ਰ, ਜਾਣੋ ਕਿੰਨਾ ਵਧਿਆ ਟੋਲ ਟੈਕਸ (ਵੀਡੀਓ)


author

Harnek Seechewal

Content Editor

Related News