ਠੰਡ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

01/23/2019 5:02:30 AM

ਜਲੰਧਰ, (ਜ. ਬ.)– ਥਾਣਾ  5 ਅਧੀਨ ਆਉਂਦੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਉਮਰ ਕਰੀਬ 30 ਸਾਲ  ਹੈ।  ਥਾਣਾ ਨੰ. 5 ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਰਖਵਾ ਦਿੱਤਾ ਹੈ। ਐੱਸ. ਐੱਚ. ਓ. ਨਿਰਮਲ ਸਿੰਘ ਨੇ ਦੱਸਿਆ  ਕਿ ਵਿਅਕਤੀ ਦੀ ਲਾਸ਼ 120 ਫੁੱਟੀ ਰੋਡ  ਨੇੜਿਓਂ ਬਰਾਮਦ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਮੌਤ ਠੰਡ ਕਾਰਨ ਹੋਈ ਹੈ। ਫਿਲਹਾਲ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪਛਾਣ ਲਈ  ਰਖਵਾ  ਦਿੱਤਾ ਹੈ।


 


Related News