ਮਹਿਰਮਪੁਰ ਨੇੜੇ ਨਹਿਰ ਵਿਚੋਂ ਅਣਪਛਾਤੀ ਲਾਸ਼ ਬਰਾਮਦ
Thursday, Sep 25, 2025 - 05:19 PM (IST)

ਔੜ/ਚੱਕਦਾਨਾ (ਛਿੰਜੀ ਲੜੋਆ)-ਪੁਲਸ ਥਾਣਾ ਔੜ ਵਿੱਚ ਪੈਂਦੇ ਪਿੰਡ ਮਹਿਰਮਪੁਰ ਨੇੜੇ ਜਾਂਦੀ ਨਹਿਰ ਦੇ ਆਸ-ਪਾਸ ਪਿੰਡਾਂ ਦੇ ਲੋਕਾਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਥੋਂ ਜਾਂਦੀ ਨਹਿਰ ਦੇ ਪੁਲ ਹੇਠਾਂ ਬਣੀ ਝਾਲ਼ ਵਿੱਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਆਈ. ਬਲਵੀਰ ਰਾਮ ਅਤੇ ਐੱਚ. ਸੀ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਮਹਿਰਮਪੁਰ ਦੇ ਸਰਪੰਚ ਦਾ ਫੋਨ ਆਇਆ ਸੀ ਕਿ ਪਿੰਡ ਨੇੜੇ ਜਾਂਦੀ ਨਹਿਰ ਦੇ ਪੁਲ ਹੇਠਾਂ ਬਣੀ ਝਾਲ ਦੇ ਪਾਣੀ ਵਿੱਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਘੁੰਮ ਰਹੀ ਹੈ, ਜਿਸ ਉਪਰੰਤ ਅਸੀਂ ਜਾ ਕੇ ਪਿੰਡ ਵਾਸੀਆਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ ਪਰ ਲਾਸ਼ ਦੀ ਪਛਾਣ ਨਹੀਂ ਹੋ ਸਕੀ, ਜਿਸ ਦੇ ਸੱਜੀ ਬਾਂਹ ਦੇ ਡੌਲੇ 'ਤੇ ਬਾਜ ਦਾ ਟੈਟੂ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੁਣ ਬਰਲਟਨ ਪਾਰਕ ਨਹੀਂ ਸਗੋਂ ਇਸ ਪਾਰਕ 'ਚ ਲੱਗੇਗੀ ਪਟਾਕਾ ਮਾਰਕਿਟ, DC ਵੱਲੋਂ NOC ਜਾਰੀ
ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਸਬੰਧੀ ਆਲੇ-ਦੁਆਲੇ ਪਿੰਡਾਂ ਦੇ ਪਤਵੰਤਿਆਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਉਸ ਦੀ ਪਛਾਣ ਵਾਸਤੇ 72 ਘੰਟੇ ਲਈ ਲਾਸ਼ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖ ਦਿੱਤਾ ਗਿਆ ਹੈ ਅਤੇ ਬਾਕੀ ਜਾਣਕਾਰੀ ਲਾਸ਼ ਦਾ ਪੋਸਟਮਾਰਟਮ ਹੋਣ ਉਪਰੰਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਅਨੁਸਾਰ ਲਾਸ਼ 'ਤੇ ਕੋਈ ਜ਼ਖ਼ਮ ਦਾ ਨਿਸ਼ਾਨ ਨਹੀਂ ਹੈ ਅਤੇ ਇਹ ਲਾਸ਼ ਕਈ ਦਿਨਾਂ ਤੋਂ ਪਾਣੀ ਵਿੱਚ ਹੋਣ ਕਰਕੇ ਸੁੱਜੀ-ਫੁੱਲੀ ਹੋਈ ਹੈ, ਜਿਸ ਦੀ ਪਛਾਣ ਕਰਨੀ ਵੀ ਮੁਸ਼ਕਿਲ ਬਣੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀ ਥੋੜ੍ਹਾ ਸੰਭਲ ਕੇ! ਮੰਡ ਖੇਤਰ ਦੇ ਪਿੰਡਾਂ 'ਚ ਮੰਡਰਾ ਰਿਹੈ ਅਜੇ ਵੀ ਖ਼ਤਰਾ, ਮੁਸ਼ਕਿਲ 'ਚ ਪਏ ਕਿਸਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8