ਸੜਕ ਹਾਦਸੇ ’ਚ ਅਣਪਛਾਤੇ ਮੋਟਰਸਾਈਕਲ ਸਵਾਰ ਦੀ ਮੌਤ
Friday, Jan 10, 2025 - 12:26 PM (IST)
ਫਗਵਾੜਾ (ਜਲੋਟਾ)-ਫਗਵਾੜਾ ਦੇ ਬੱਸ ਸਟੈਂਡ ਨੇੜੇ ਹੋਏ ਸੜਕ ਹਾਦਸੇ ’ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਕੌਣ ਹੈ ਅਤੇ ਉਹ ਕਿੱਥੇ ਰਹਿੰਦਾ ਹੈ, ਇਸ ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਭੇਜ ਦਿੱਤਾ ਹੈ।
ਖ਼ਬਰ ਲਿਖੇ ਜਾਣ ਤੱਕ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਫਗਵਾੜਾ ਪੁਲਸ ਨੇ ਲੋਕ ਹਿੱਤ ’ਚ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਇਸ ਹਾਦਸੇ ਬਾਰੇ ਕੋਈ ਜਾਣਕਾਰੀ ਹੈ ਜਾਂ ਜੇ ਉਨ੍ਹਾਂ ਨੂੰ ਮ੍ਰਿਤਕ ਦੀ ਪਛਾਣ ਬਾਰੇ ਕੁਝ ਪਤਾ ਹੈ ਤਾਂ ਉਹ ਪੁਲਸ ਕੰਟਰੋਲ ਰੂਮ ਜਾਂ ਥਾਣਾ ਸਿਟੀ ਫਗਵਾੜਾ ਨਾਲ ਸੰਪਰਕ ਕਰ ਸਕਦੇ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਪਾਈ-ਪਾਈ ਕਰਕੇ ਧੀ ਦੇ ਵਿਆਹ ਲਈ ਜੋੜੇ ਪੈਸੇ, ਜਦੋਂ ਬੈਂਕ ਜਾ ਕੇ ਵੇਖਿਆ ਖਾਤਾ ਤਾਂ ਪੈਰਾਂ ਹੇਠੋਂ ਖ਼ਿਸਕੀ ਜ਼ਮੀਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e