ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

Tuesday, Sep 29, 2026 - 04:36 PM (IST)

ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਟਾਂਡਾ ਉੜਮੁੜ(ਪੰਡਿਤ, ਮੋਮੀ)- ਟਾਂਡਾ ਹੁਸ਼ਿਆਰਪੁਰ ਰੋਡ ਤੇ ਪਿੰਡ ਢੱਟ ਮੋੜ ਨੇੜੇ ਮੋਟਰਸਾਈਕਲ ਦੀ ਲਪੇਟ ਵਿਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਜਿਸ ਦੀ ਫਿਲਹਾਲ ਕੋਈ ਪਛਾਣ ਨਹੀਂ ਹੋ ਸਕੀ ਹੈ। ਥਾਣਾ ਮੁਖੀ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਰਾਤ 8 ਵਜੇ ਹੋਏ ਹਾਦਸੇ ਤੋਂ ਬਾਅਦ ਇਸ ਵਿਅਕਤੀ ਨੂੰ ਕਰਤਾਰ ਹਸਪਤਾਲ ਤੱਗੜਾ ਵਿਚ ਭਰਤੀ ਕਰਵਾਇਆ ਗਿਆ ਸੀ ਪਰ ਇਸ ਦੀ ਮੌਤ ਹੋ ਗਈ। ਇਸ ਹਾਦਸੇ ’ਚ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਅਰਜਨ ਅਤੇ ਰਵੀ, ਹਾਲ ਵਾਸੀ ਰਾਮਪੁਰ ਵੀ ਜ਼ਖਮੀ ਹੋਏ ਹਨ। ਪੁਲਸ ਚੌਕੀ ਇੰਚਾਰਜ ਥਾਣੇਦਾਰ ਸੁਰਿੰਦਰਪਾਲ ਸਿੰਘ ਹਾਦਸੇ ਦੀ ਜਾਂਚ ਕਰਨ ਦੇ ਨਾਲ ਇਸ ਵਿਅਕਤੀ ਦੀ ਪਛਾਣ ਕਰਵਾਉਣ ਲਈ ਉੱਦਮ ਕਰ ਰਹੇ ਹਨ।

ਉਧਰ ਬੀਤੇ ਦਿਨ ਪਿੰਡ ਮਿਆਣੀ ’ਚ ਵਾਪਰੇ ਸੜਕ ਹਾਦਸੇ ਲਈ ਜ਼ਿੰਮੇਵਾਰ ਮੋਟਰਸਾਈਕਲ ਸਵਾਰ ਖਿਲਾਫ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ । ਥਾਣਾ ਮੁਖੀ ਨੇ ਦੱਸਿਆ ਕਿ ਇਹ ਮਾਮਲਾ ਮੋਟਰਸਾਈਕਲ ਦੀ ਲਪੇਟ ’ਚ ਆਉਣ ਕਾਰਨ ਮੌਤ ਦਾ ਸ਼ਿਕਾਰ ਹੋਏ ਚਰਨ ਸਿੰਘ ਦੇ ਪੁੱਤਰ ਮਲਕੀਤ ਸਿੰਘ ਦੇ ਬਿਆਨ ਦੇ ਅਧਾਰ ’ਤੇ ਮੋਟਰਸਾਈਕਲ ਸਵਾਰ ਹਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਨਡਾਲਾ (ਕਪੂਰਥਲਾ) ਖਿਲਾਫ ਦਰਜ ਕੀਤਾ ਹੈ। ਆਪਣੇ ਬਿਆਨ ’ਚ ਮਲਕੀਤ ਸਿੰਘ ਨੇ ਦੋਸ਼ ਲਾਇਆ ਕਿ ਇਹ ਹਾਦਸਾ ਮੋਟਰਸਾਈਕਲ ਸਵਾਰ ਦੀ ਗਲਤੀ ਨਾਲ ਵਾਪਰਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Shivani Bassan

Content Editor

Related News