ਅਣਪਛਾਤੇ ਲੁਟੇਰਿਆਂ ਨੇ ਵਿਅਕਤੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਕੇ ਲੁੱਟੇ 12 ਹਜ਼ਾਰ ਰੁਪਏ

Friday, Oct 30, 2020 - 01:45 PM (IST)

ਅਣਪਛਾਤੇ ਲੁਟੇਰਿਆਂ ਨੇ ਵਿਅਕਤੀ ਨੂੰ ਬੁਰੀ ਤਰ੍ਹਾਂ ਜ਼ਖਮੀ ਕਰਕੇ ਲੁੱਟੇ 12 ਹਜ਼ਾਰ ਰੁਪਏ

ਜਲੰਧਰ: ਜਲੰਧਰ ਦੇ ਪੀਰ ਦਾਸ ਬਸਤੀ 'ਚ ਕੁੱਝ ਲੁਟੇਰਿਆਂ ਨੇ ਇਕ ਵਿਅਕਤੀ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰਕੇ ਉਸ ਤੋਂ 12,000 ਲੁੱਟ ਲਏ ਹਨ। ਗੰਭੀਰ ਰੂਪ ਨਾਲ ਜ਼ਖਮੀ ਹੋਏ ਵਿਅਕਤੀ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ। 

ਇਹ ਵੀ ਪੜੋ:ਮਿੱਠਾ ਖਾਣ ਦੇ ਸ਼ੌਕੀਨ ਲੋਕਾਂ ਨੂੰ ਪਸੰਦ ਆਵੇਗੀ ਸੇਬ ਨਾਲ ਬਣੀ ਰਬੜੀ, ਬਣਾਓ ਇਸ ਵਿਧੀ ਨਾਲ


ਜ਼ਖਮੀ ਪ੍ਰਵਾਸੀ ਇਸ਼ਫਾਕ ਆਲਮ ਦੇ ਭਰਾ ਸ਼ੋਰ ਅਲੀ ਨੇ ਦੱਸਿਆ ਕਿ ਉਹ10 ਤੋਂ 12 ਹਜ਼ਾਰ ਲੈ ਕੇ ਘਰ ਆ ਰਿਹਾ ਸੀ ਤਾਂ ਬਸਤੀ ਪੀਰ ਦਾਸ 'ਚ ਤਿੰਨ ਅਣਪਛਾਤੇ ਲੁਟੇਰਿਆਂ ਨੇ ਉਸ 'ਤੇ ਹਮਲਾ ਕਰਕੇ ਪੈਸੇ ਲੁੱਟ ਲਏ। ਉਨ੍ਹਾਂ ਦੇ ਜਾਣਕਾਰ ਨੇ ਜਦੋਂ ਦੱਸਿਆ ਕਿ ਉਸ ਦੇ ਭਰਾ 'ਤੇ ਹਮਲਾ ਹੋਇਆ ਤਾਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।

PunjabKesari

ਇਹ ਵੀ ਪੜੋ:ਇੰਝ ਬਣਾਓ ਕੱਚੇ ਕੇਲਿਆਂ ਦੀ ਸਬਜ਼ੀ, ਸਿਹਤ ਲਈ ਹੈ ਲਾਭਕਾਰੀ​​​​​​​


ਥਾਣਾ ਬਸਤੀ ਬਾਵਾ ਖੇਲ ਦੇ ਐੱਸ.ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਜ਼ਖਮੀ ਦੀ ਸਿਹਤ ਹਾਲੇ ਠੀਕ ਨਹੀਂ ਹੈ ਜਦੋਂ ਉਹ ਠੀਕ ਹੋ ਜਾਵੇਗਾ ਤਾਂ ਉਸ ਦੇ ਬਿਆਨ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਕਿਸੇ ਤਿੱਖੀ ਚੀਜ਼ ਨਾਲ ਉਸ 'ਤੇ ਹਮਲਾ ਕੀਤਾ ਗਿਆ ਹੈ।


author

Aarti dhillon

Content Editor

Related News