ਹਾਦਸਾਗ੍ਰਸਤ ਕਾਰ ਦੇ ਅਣਪਛਾਤੇ ਚੋਰਾਂ ਵੱਲੋਂ ਟਾਇਰ ਚੋਰੀ ਕਰਨ ਦੀ ਕੀਤੀ ਗਈ ਕੋਸ਼ਿਸ਼

12/06/2023 11:26:09 AM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਪਿੰਡ ਮੂਨਕਾ ਕੁਰਾਲਾ ਨਜ਼ਦੀਕ ਬੀਤੀ ਤਿੰਨ ਦਸੰਬਰ ਨੂੰ ਹੋਏ ਸੜਕ ਹਾਦਸੇ ਬੁਰੀ ਤਰ੍ਹਾਂ ਅਲਟੋ ਕਾਰ ਨੁਕਸਾਨੀ ਗਈ ਸੀ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ। ਹਾਦਸਾ ਗ੍ਰਸਤ ਕਾਰ ਘਟਨਾ ਵਾਲੇ ਸਥਾਨ 'ਤੇ ਹੀ ਮੌਜੂਦ ਸੀ। ਹਾਦਸਾ ਗ੍ਰਸਤ ਕਾਰ ਕਾਰ ਦੇ ਟਾਇਰ ਚੋਰੀ ਕਰਨ ਦੀ ਅਣਪਛਾਤੇ ਚੋਰਾਂ ਵੱਲੋਂ ਕੋਸ਼ਿਸ਼ ਕੀਤੀ ਗਈ। 

ਇਸ ਸਬੰਧੀ ਇਸ ਘਟਨਾ ਨਾਲ ਸੰਬੰਧਤ ਚਸ਼ਮਦੀਦ ਬੂਟਾ ਸਿੰਘ ਪੁੱਤਰ ਸੋਹਣ ਸਿੰਘ ਨਿਵਾਸੀ ਪਿੰਡ ਕੁਰਾਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ 6.30 ਨਿੱਜੀ ਸਕੂਲ ਦੀ ਬੱਸ ਲੈ ਕੇ ਸਕੂਲ ਵੱਲ ਜਾ ਰਿਹਾ ਸੀ ਤਾਂ ਦੋ ਅਣਪਛਾਤੇ ਮਹਿੰਦਰਾ ਪਿਕਅਪ ਸਵਾਰਾਂ ਵੱਲੋਂ ਗੱਡੀ ਦੇ ਟਾਇਰ ਖੋਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਬੂਟਾ ਸਿੰਘ ਨੇ ਹੋਰ ਦੱਸਿਆ ਕਿ ਜਦੋਂ ਉਸ ਨੇ ਇਸ ਸਬੰਧੀ ਉਕਤ ਵਿਅਕਤੀਆਂ ਕੋਲੋਂ ਪੁੱਛਗਿੱਛ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਬਗੈਰ ਚੋਰੀ ਕੀਤਿਆਂ ਹੀ ਘਟਨਾ ਸਥਾਨ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਵੱਲੋਂ ਮੋਬਾਇਲ ਵਿੱਚ ਉਨ੍ਹਾਂ ਦੀ ਵੀਡੀਓ ਬਣਾ ਲਈ ਗਈ ਅਤੇ ਉਨ੍ਹਾਂ ਦਾ ਪਿੱਛਾ ਕੀਤਾ ਗਿਆ। ਨਾਲ ਹੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੇ ਜਥੇਦਾਰ ਬਾਬਾ ਸੁਖਬੀਰ ਸਿੰਘ ਵੱਲੋਂ ਵੀ ਚੋਰਾਂ ਦਾ ਪਿੱਛਾ ਕੀਤਾ ਗਿਆ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ।

PunjabKesari

ਇਹ ਵੀ ਪੜ੍ਹੋ : ਜਲੰਧਰ ਦੇ ਇਸ ਮਸਾਜ ਸੈਂਟਰ ’ਚ ਚੱਲ ਰਿਹੈ ਗੰਦਾ ਧੰਦਾ, ਸਾਹਮਣੇ ਆਏ ਸਟਿੰਗ ਨਾਲ ਹੋਇਆ ਵੱਡਾ ਖ਼ੁਲਾਸਾ

ਇਥੇ ਦੱਸਣਯੋਗ ਹੈ ਕਿ ਬੀਤੀ 3 ਦਸੰਬਰ ਨੂੰ ਟਾਂਡਾ ਤੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਲੋਕਾਂ ਦੀ ਕਾਰ ਅਚਾਨਕ ਹੀ ਹਾਦਸਾਗ੍ਰਸਤ ਹੋ ਗਈ ਅਤੇ ਸੜਕ ਕਿਨਾਰੇ ਦਰੱਖਤ ਵਿੱਚ ਜਾ ਟਕਰਾਈ ਸੀ। ਜਿਸ ਵਿੱਚ ਦੋ ਬੱਚਿਆਂ ਸਮੇਤ ਕੁੱਲ ਸੱਤ ਵਿਅਕਤੀ ਜ਼ਖ਼ਮੀ ਹੋ ਗਏ ਸਨ ਅਤੇ ਬਾਅਦ ਵਿੱਚ ਇਕ ਵਿਅਕਤੀ ਦੀ ਜ਼ੇਰੇ ਇਲਾਜ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਇਸ ਸਬੰਧੀ ਬੂਟਾ ਸਿੰਘ ਵੱਲੋਂ ਬਣਾਈ ਗਈ ਵੀਡੀਓ ਥਾਣਾ ਟਾਂਡਾ ਵਿਖੇ ਪਹੁੰਚਾਈ ਗਈ ਹੈ ਅਤੇ ਉਕਤ ਚੋਰਾਂ ਦੀ ਭਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਮੋਬਾਇਲ ਸੁਣਦਿਆਂ 20 ਸਾਲਾ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਵਿਛਾਏ ਸੱਥਰ, ਮਿਲੀ ਰੂਹ ਕੰਬਾਊ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


shivani attri

Content Editor

Related News