ਅਣਪਛਾਤੇ ਵਾਹਨ ਨੇ ਬਾਇਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

Monday, Jan 25, 2021 - 02:36 AM (IST)

ਅਣਪਛਾਤੇ ਵਾਹਨ ਨੇ ਬਾਇਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ

ਜਲੰਧਰ,(ਵਰੁਣ)- ਵੇਰਕਾ ਮਿਲਕ ਪਲਾਂਟ ਫਲਾਈਓਵਰ ’ਤੇ ਇਕ ਅਣਪਛਾਤੇ ਵਾਹਨ ਨੇ ਬਾਇਕ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਬਾਇਕ ਸਵਾਰ 21 ਸਾਲਾ ਦੇ ਨੌਜਵਾਨ ਦੀ ਮੌਤ ਹੋ ਗਈ। ਟੱਕਰ ਮਾਰਨ ਦੇ ਬਾਅਦ ਅਣਪਛਾਤੇ ਵਾਹਨ ਚਾਲਕ ਵਾਹਨ ਸਮੇਤ ਫਰਾਰ ਹੋ ਗਿਆ। ਥਾਣਾ 1 ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (21) ਪੁੱਤਰ ਬਲਦੇਵ ਸਿੰਘ ਵਾਸੀ ਮਾੜੀ, ਹਰਨੀਆ, ਵਿਧੀਪੁਰ ਵਜੋਂ ਹੋਈ ਹੈ।
ਥਾਣਾ 1 ਦੇ ਏ.ਐੱਸ.ਆਈ. ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਤਨਾਮ ਸਿੰਘ ਇਕ ਗਿਫਟ ਸੈਂਟਰ 'ਚ ਕੰਮ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਬੀਤੀ ਰਾਤ ਆਪਣੇ ਦੋਸਤ ਦੇ ਨਾਲ ਗਿਆ ਸੀ। ਰਾਤ ਉਸ ਨੇ ਆਪਣੇ ਪਿਤਾ ਨੂੰ ਫੋਨ ਕਰਕੇ ਕੁਝ ਹੀ ਸਮੇਂ 'ਚ ਘਰ ਆਉਣ ਦੀ ਗੱਲ ਕਹੀ ਸੀ ਪਰ ਰਾਤ 12 ਵਜੇ ਉਸ ਨੂੰ ਇਕ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਸੂਚਨਾ ਮਿਲਦਿਆਂ ਹੀ ਥਾਣਾ 1 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਸਿਵਲ ਹਸਪਤਾਲ ਵਿਖੇ ਰਖਵਾ ਦਿੱਤੀ।


author

Bharat Thapa

Content Editor

Related News