ਯੂ. ਪੀ. ਅਤੇ ਗੁਜਰਾਤ ਮਾਡਲ ਸਾਹਮਣੇ, ਫ਼ੈਸਲਾ ਜਨਤਾ ਦਾ: ਡਾ. ਜਿਤੇਂਦਰ ਸਿੰਘ
Saturday, May 06, 2023 - 01:17 PM (IST)

ਜਲੰਧਰ (ਗੁਲਸ਼ਨ)- ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਭਾਰਤੀ ਜਨਤਾ ਪਾਰਟੀ ਜਿੱਤ ਰਹੀ ਹੈ ਕਿਉਂਕਿ ਆਮ ਲੋਕ ਹੀ ਆਮ ਆਦਮੀ ਪਾਰਟੀ ਦੇ ਨਾਲ ਨਹੀਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸ਼ਾਸਿਤ ਸੂਬਿਆਂ ਯੂ. ਪੀ. ਅਤੇ ਗੁਜਰਾਤ ਮਾਡਲ ਸਾਹਮਣੇ ਹੈ, ਬਾਕੀ ਫ਼ੈਸਲਾ ਜਨਤਾ ਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ, ਉਥੇ ਕਾਇਆ ਪਲਟ ਗਈ ਹੈ ਪਰ ਪੰਜਾਬ ਦਿਨੋ-ਦਿਨ ਪਿਛੜ ਰਿਹਾ ਹੈ।
ਕੇਂਦਰੀ ਮੰਤਰੀ ਨੇ ਕਿਹਾ ਕਿ 13 ਮਹੀਨੇ ਪਹਿਲਾਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਪੰਜਾਬ ਦੇ ਲੋਕ ਮਹਿਫੂਜ਼ ਨਹੀਂ ਹਨ। ਲੋਕ ਯੂ. ਪੀ. ਦੇ ਨਾਲ ਪੰਜਾਬ ਦੀ ਤੁਲਨਾ ਕਰ ਰਹੇ ਹਨ। ਪੰਜਾਬ ਦੀ ਇੰਡਸਟਰੀ ਦੂਜੇ ਸੂਬਿਆਂ ਵਿਚ ਸ਼ਿਫਟ ਹੋ ਰਹੀ ਹੈ ਕਿਉਂਕਿ ਇਥੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੜਖੜਾ ਗਈ ਹੈ। ਉਨ੍ਹਾਂ ਕਿਹਾ ਕਿ 9 ਸਾਲ ਪਹਿਲਾਂ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਵਾਗਡੋਰ ਸੰਭਾਲੀ ਸੀ, ਉਦੋਂ ਉਨ੍ਹਾਂ ਲੋਕਾਂ ਦੀ ਭਲਾਈ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ। ਉਨ੍ਹਾਂ ਵਿਚੋਂ ਇਕ ਯੋਜਨਾ ਆਯੁਸ਼ਮਾਨ ਯੋਜਨਾ ਹੈ, ਜਿਸ ਦੇ ਮੁਕਾਬਲੇ ਦੁਨੀਆ ਵਿਚ ਅਜਿਹੀ ਕੋਈ ਵੀ ਯੋਜਨਾ ਨਹੀਂ ਹੈ। ਇਸ ਵਿਚ 5 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਹੈ।
ਇਹ ਵੀ ਪੜ੍ਹੋ : ਅਮਰੀਕਾ ਤੋਂ ਮੰਦਭਾਗੀ ਖ਼ਬਰ, ਕਪੂਰਥਲਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਘਟਨਾ ਦੀਆਂ ਖ਼ੌਫ਼ਨਾਕ ਤਸਵੀਰਾਂ ਆਈਆਂ ਸਾਹਮਣੇ
ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਜੇਕਰ ਕਿਸੇ ਪ੍ਰਾਈਵੇਟ ਕੰਪਨੀ ਤੋਂ ਅਸੀਂ ਮੈਡੀਕਲ ਇੰਸ਼ੋਰੈਂਸ ਕਰਵਾਉਂਦੇ ਹਾਂ ਤਾਂ ਉਸ ਵਿਚ ਕਈ ਤਰ੍ਹਾਂ ਦੀਆਂ ਸ਼ਰਤਾਂ ਹੁੰਦੀਆਂ ਹਨ ਕਿ ਕੋਈ ਬੀਮਾਰੀ 2 ਸਾਲ ਬਾਅਦ ਕਵਰ ਹੋਵੇਗੀ ਪਰ ਇਸ ਅਜਿਹਾ ਕੁਝ ਨਹੀਂ ਹੈ। ਆਯੁਸ਼ਮਾਨ ਯੋਜਨਾ ਦੇ ਕਾਰਡ ’ਤੇ ਪੂਰੇ ਭਾਰਤ ਵਿਚ ਕਿਤੇ ਵੀ ਅਤੇ ਕਦੀ ਵੀ ਇਲਾਜ ਕਰਵਾਇਆ ਜਾ ਸਕਦਾ ਹੈ ਪਰ ਦੁੱਖ਼ ਦੀ ਗੱਲ ਹੈ ਕਿ ਪੰਜਾਬ ਸਰਕਾਰ ਇਸ ਨੂੰ ਲਾਗੂ ਨਹੀਂ ਕਰ ਰਹੀ, ਜਦਕਿ ਦੂਜੇ ਸੂਬਿਆਂ ਦੇ ਲੋਕ ਇਸਦਾ ਲਾਭ ਲੈ ਰਹੇ ਹਨ।
ਇਹ ਵੀ ਪੜ੍ਹੋ : ਅਮਰੀਕਾ ਤੋਂ ਵੱਡੀ ਖ਼ਬਰ, ਕਪੂਰਥਲਾ ਦੇ 2 ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ