ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਹੋਇਆ ਭੰਗ: ਕੇਂਦਰੀ ਮੰਤਰੀ ਸੋਮ ਪ੍ਰਕਾਸ਼
Saturday, Oct 01, 2022 - 12:48 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਅਹੀਆਪੁਰ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਆਖਿਆ ਕਿ ਗੁਮਰਾਹਕੁੰਨ ਪ੍ਰਚਾਰ ਕਰਕੇ ਝੂਠੇ ਵਾਅਦੇ ਕਰਦਿਆਂ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਹੁਣ ਲੋਕ ਬਦਲਾਅ ਦੀ ਚਾਹਤ ਵਿਚ ਠੱਗੇ ਮਹਿਸੂਸ ਕਰ ਰਹੇ ਹਨ।
ਇਸ ਮੌਕੇ ਸੀਨੀਅਰ ਭਾਜਪਾ ਆਗੂ ਜਵਾਹਰ ਲਾਲ ਖੁਰਾਣਾ ਅਤੇ ਜ਼ਿਲ੍ਹਾ ਪ੍ਰਧਾਨ ਨਿਪੁਨ ਸ਼ਰਮਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਦੌਰਾਨ ਅਹੀਆਪੁਰ ਪਹੁੰਚਣ 'ਤੇ ਭਾਜਪਾ ਵਰਕਰਾਂ ਨੇ ਸੁਭਾਸ਼ ਚਾਵਲਾ, ਰਿੰਕੂ ਚਾਵਲਾ ਦੀ ਅਗਵਾਈ ਵਿਚ ਕੇਂਦਰੀ ਮੰਤਰੀ ਦਾ ਸਨਮਾਨ ਕੀਤਾ ਗਿਆ। ਕੇਂਦਰੀ ਮੰਤਰੀ ਨੇ ਆਖਿਆ ਕਿ ਸੂਬੇ ਵਿਚ ਵਿਕਾਸ ਠੱਪ ਹੋਇਆ ਹੈ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੀ ਪੋਲ ਖੋਲਦੇ ਹੋਏ ਆਖਿਆ ਕਿ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਨਿੱਤ ਨਵੇਂ ਡਰਾਮੇ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪੰਜਾਬ ਵਿਚ ਭਾਜਪਾ ਦਾ ਸੰਗਠਨ ਦਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ।
ਇਹ ਵੀ ਪੜ੍ਹੋ: ਥਾਣੇਦਾਰ ਦੇ ਪੁੱਤ ਨੇ USA 'ਚ ਚਮਕਾਇਆ ਪੰਜਾਬ ਦਾ ਨਾਂ, ਹਾਸਲ ਕੀਤੀ ਇਹ ਵੱਡੀ ਡਿਗਰੀ
ਉਨ੍ਹਾਂ ਆਖਿਆ ਕੈਪਟਨ ਅਮਰਿੰਦਰ ਸਿੰਘ ਦੇ ਪਾਰਟੀ ਵਿਚ ਆਉਣ ਕਾਰਨ ਵੀ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਕੁਨਾਲ ਚਾਵਲਾ,ਮੋਹਿਤ ਚਾਵਲਾ, ਬਗੀਚਾ ਸਿੰਘ,ਰਵੀ ਮਹਿੰਦਰੂ,ਰਾਜਨ ਸੋਂਧੀ,ਕ੍ਰਿਸ਼ਨ ਚਾਵਲਾ,ਕਸਤੂਰੀ ਲਾਲ,ਬ੍ਰਿਜ ਸੋਂਧੀ,ਸੁਭਾਸ਼ ਸੋਂਧੀ,ਬੋਬੀ ਜਸਰਾ,ਜਗਤਾਰ ਸਿੰਘ,ਵਿੱਕੀ ਮਦਾਨ, ਲਲਿਤ ਕੁਮਾਰ,ਨਵਦੀਪ ਕੁਮਾਰ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: SHO ਦੇ ਸ਼ਾਤਿਰ ਦਿਮਾਗ ਦੇ ਜਲੰਧਰ 'ਚ ਚਰਚੇ, ਹੋਣਾ ਪਿਆ ਲਾਈਨ ਹਾਜ਼ਰ, ਜਾਣੋ ਪੂਰਾ ਮਾਮਲਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ