ਲਖੀਮਪੁਰ ਹਾਦਸੇ ਦੌਰਾਨ ਜ਼ਖ਼ਮੀ ਹੋਏ ਕਿਸਾਨ ਨੂੰ ਮਿਲਿਆ ਸੰਯੁਕਤ ਕਿਸਾਨ ਮੋਰਚੇ ਦਾ ਵਫ਼ਦ

10/07/2021 1:02:04 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਬੀਤੇ ਦਿਨੀਂ ਲਖੀਮਪੁਰ ਖੀਰੀ ਯੂ. ਪੀ. ਹਾਦਸੇ ਦੌਰਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਸੰਯੁਕਤ ਕਿਸਾਨ ਮੋਰਚੇ ਦੇ ਕਿਸਾਨ ਆਗੂ ਤਜਿੰਦਰ ਸਿੰਘ ਵਿਰਕ ਨੂੰ ਮਿਲਣ ਵਾਸਤੇ ਪੰਜਾਬ ਤੋਂ ਸੰਯੁਕਤ ਕਿਸਾਨ ਮੋਰਚੇ ਦਾ ਇੱਕ ਵਫ਼ਦ ਮਿਲਿਆ। ਇਸ ਵਫਦ ਵਿਚ ਸ਼ਾਮਲ ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਰਾਏ, ਜੰਗਵੀਰ ਸਿੰਘ ਚੋਹਾਨ ਨੇ ਜ਼ਖ਼ਮੀ ਹੋਏ ਕਿਸਾਨ ਦਾ ਹਾਲਚਾਲ ਪੁੱਛਿਆ ਅਤੇ ਉਸ ਦੀ ਸਿਹਤਯਾਬੀ ਦੀ ਕਾਮਨਾ ਕੀਤੀ।

PunjabKesari

ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਤਾਂ ਜੋ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਮੂਨਕਾਂ ਵੱਲੋਂ ਜਥੇਦਾਰ ਦਵਿੰਦਰ ਸਿੰਘ ਮੂਨਕ, ਸਰਪੰਚ ਗੁਰਮਿੰਦਰ ਸਿੰਘ ਗੋਲਡੀ ,ਦਵਿੰਦਰ ਸਿੰਘ ਸੰਧਵਾਂ, ਪ੍ਰਗਟ ਸਿੰਘ,ਨਿਰੰਕਾਰ ਸਿੰਘ ਅਤੇ ਸੁਸਾਇਟੀ ਦੇ ਆਗੂਆਂ ਨੇ ਤਜਿੰਦਰ ਸਿੰਘ ਵਿਰਕ ਦੇ ਪਰਿਵਾਰ ਨੂੰ 10 ਹਜ਼ਾਰ ਰੁਪਏ ਦੀ ਮਾਇਕ ਸਹਾਇਤਾ ਭੇਟ ਕੀਤੀ ਅਤੇ ਪਰਿਵਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। 


shivani attri

Content Editor

Related News