ਮਾਪਿਆਂ ਦੀ ਬੇਲੋੜੀ ਦਖਲਅੰਦਾਜ਼ੀ ਕਾਰਨ ਪਤੀ-ਪਤਨੀ ਵਿਚਾਲੇ ਵਧ ਰਹੇ ਨੇ ਝਗੜੇ : ਮਨੀਸ਼ਾ ਗੁਲਾਟੀ

01/21/2022 6:38:28 PM

ਰੂਪਨਗਰ (ਸੱਜਣ ਸੈਣੀ)-ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਰੂਪਨਗਰ ’ਚ ਪਹੁੰਚੇ। ਇਸ ਦੌਰਾਨ ਮਨੀਸ਼ਾ ਗੁਲਾਟੀ ਨੇ ਔਰਤਾਂ ਵੱਲੋਂ ਆਈਆਂ ਸ਼ਿਕਾਇਤਾਂ ਦੀ ਸੁਣਵਾਈ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਤੀ-ਪਤਨੀ ਦੇ ਝਗੜਿਆਂ ਦੇ ਜ਼ਿਆਦਾਤਰ ਕਾਰਨ ਮਾਪਿਆਂ ਦੀ ਬੇਲੋੜੀ ਦਖ਼ਲਅੰਦਾਜ਼ੀ ਹੈ। ਇਸ ਦੌਰਾਨ ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਜੇ ਆਪਣੇ ਬੱਚਿਆਂ ਦੇ ਘਰ ਵਸਾਉਣੇ ਹਨ ਤਾਂ ਉਨ੍ਹਾਂ ਨੂੰ ਸਹਿਯੋਗ ਦੇਣਾ ਪਵੇਗਾ ਅਤੇ ਬੇਲੋੜੀ ਦਖ਼ਲਅੰਦਾਜ਼ੀ ਬੰਦ ਕਰਨੀ ਪਵੇਗੀ।

ਇਹ ਵੀ ਪੜ੍ਹੋ : ਅਨਮੋਲ ਗਗਨ ਮਾਨ ਨੇ ED ਦੀ ਰੇਡ ਨੂੰ ਲੈ ਕੇ ਮੁੱਖ ਮੰਤਰੀ ਚੰਨੀ ’ਤੇ ਚੁੱਕੇ ਵੱਡੇ ਸਵਾਲ

ਇਸ ਤੋਂ ਇਲਾਵਾ ਕਮਿਸ਼ਨ ਕੋਲ ਪੈਂਡਿੰਗ ਪਈਆਂ ਸ਼ਿਕਾਇਤਾਂ ’ਤੇ ਕਾਰਵਾਈ ’ਚ ਹੋ ਰਹੀ ਦੇਰੀ ਸਬੰਧੀ ਪੁੱਛੇ ਸਵਾਲ ’ਤੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਸਟਾਫ਼ ਦੀ ਘਾਟ ਹੋਣ ਕਾਰਨ ਇਹ ਸਮੱਸਿਆ ਪੇਸ਼ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅੱਧੇ ਤੋਂ ਜ਼ਿਆਦਾ ਸਟਾਫ਼ ਕੋਰੋਨਾ ਤੋਂ ਪੀੜਤ ਹੈ, ਜਿਸ ਕਰਕੇ ਸ਼ਿਕਾਇਤਾਂ ਦੀ ਸੁਣਵਾਈ ’ਚ ਦੇਰ ਹੋ ਰਹੀ ਹੈ। 

Manoj

This news is Content Editor Manoj