ਬੇਮੌਸਮੀ ਮੀਂਹ ਅਤੇ ਝੱਖੜ ਕਾਰਨ ਕਿਸਾਨਾਂ ਦੀ ਫ਼ਸਲ ਖੇਤਾਂ ਵਿਚ ਵਿਛੀ

03/24/2021 6:09:01 PM

ਬਲਾਚੌਰ (ਤਰਸੇਮ ਕਟਾਰੀਆ)- ਬੀਤੀ ਰਾਤ ਬੇਮੌਸਮੀ ਮੀਂਹ ਅਤੇ ਝੱਖੜ ਨੇ ਕਿਸਾਨਾਂ ਦੀ ਪਕਣ ਆਈ ਫ਼ਸਲ ਖੇਤਾਂ ਵਿੱਚ ਵਿਛ ਗਈ ਹੈ, ਜਿਸ ਨੂੰ ਲੈ ਕੇ ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੰਜ ਮਹੀਨੇ ਸੜਕਾਂ ਉਤੇ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਖ਼ਿਲਾਫ਼ ਰੋਸ ਧਰਨੇ ਅਤੇ ਸੰਘਰਸ਼ ਚਲ ਰਹੇ ਸਨ, ਉਪਰੋਂ ਕੁਦਰਤ ਦੀ ਕਰੋਪੀ ਨਾਲ ਤੇਜ਼ ਹਨੇਰੀ ਅਤੇ ਮੀਂਹ ਨਾਲ ਫ਼ਸਲਾਂ ਢਹਿ-ਢੇਰੀ ਹੋ ਗਈਆਂ ਹਨ। ਜਿਸ ਕਰਕੇ ਕਣਕ ਨੂੰ ਦੋਹਰੀ ਮਾਰ ਪੈ ਗਈ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ ਉਤੇ ਉਦਾਸੀ ਛਾ ਗਈ ਹੈ। 

ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ

ਕਿਸਾਨਾਂ ਨੇ ਕਿਹਾ ਕਿ ਹਰ ਸਾਲ ਪੁੱਤ ਵਾਂਗ ਪਾਲੀ ਫ਼ਸਲ ਮੀਂਹ ਅਤੇ ਝੱਖੜ ਕਾਰਨ ਖ਼ਰਾਬ ਹੋ ਜਾਂਦੀ ਹੈ ਮਹਿੰਗੇ ਭਾਅ ਦੇ ਬੀਜ, ਪਾਣੀ, ਖਾਦ ਰਾਤਾਂ ਨੂੰ ਰਾਖਿਆ ਕਰਕੇ ਪੱਕੀ ਪਕਾਈ ਫ਼ਸਲ ਤਬਾਹ ਹੋ ਜਾਂਦੀ ਹੈ। ਲੋਕਾਂ ਦੀ ਸਰਕਾਰ ਤੋਂ ਮੰਗ ਹੈ ਕਿ ਕਿਸਾਨਾਂ ਦੀ ਢਹਿ-ਢੇਰੀ ਹੋਈ ਫ਼ਸਲ ਦੀ ਗਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਤੋਂ ਵੱਡੀ ਖ਼ਬਰ: ਭੱਠੇ ’ਤੇ ਮਜ਼ਦੂਰੀ ਕਰਨ ਵਾਲੀ ਬੀਬੀ 6 ਬੱਚਿਆਂ ਸਣੇ ਸ਼ੱਕੀ ਹਾਲਾਤ ’ਚ ਲਾਪਤਾ

shivani attri

This news is Content Editor shivani attri