ਜਲੰਧਰ ਵਿੱਚ ਐਕਸਾਈਜ਼ ਇੰਸਪੈਕਟਰ ਭਰਤੀ ਪ੍ਰੀਖਿਆ ਦੌਰਾਨ ਹੋਇਆ ਹੰਗਾਮਾ
Sunday, May 31, 2026 - 04:50 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਟ੍ਰਿਨਿਟੀ ਕਾਲਜ ਵਿੱਚ ਐਕਸਾਈਜ਼ ਇੰਸਪੈਕਟਰ ਦੀ ਭਰਤੀ ਪ੍ਰੀਖਿਆ ਦੌਰਾਨ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਕਈ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ ਦੇ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ। ਕਾਲਜ ਪ੍ਰਬੰਧਕਾਂ ਨੇ ਦੇਰ ਨਾਲ ਪਹੁੰਚਣ ਦਾ ਹਵਾਲਾ ਦਿੱਤਾ ਜਦਕਿ ਉਮੀਦਵਾਰਾਂ ਨੇ ਦੋਸ਼ ਲਾਇਆ ਕਿ ਗੇਟ ਤੈਅ ਸਮੇਂ ਤੋਂ ਪਹਿਲਾਂ ਹੀ ਬੰਦ ਕਰ ਦਿੱਤੇ ਗਏ ਸਨ।
ਕਪੂਰਥਲਾ ਤੋਂ ਪ੍ਰੀਖਿਆ ਦੇਣ ਆਏ ਉਮੀਦਵਾਰ ਜਸਦੀਪ ਸਿੰਘ ਨੇ ਦੱਸਿਆ ਕਿ ਉਹ ਆਪਣੀ ਪਤਨੀ ਨਾਲ ਸਵੇਰੇ ਸਾਢੇ 9 ਵਜੇ ਕੇਂਦਰ ਪਹੁੰਚੇ ਸਨ। ਉਨ੍ਹਾਂ ਅਨੁਸਾਰ ਗਾਰਡਾਂ ਨੇ ਦੱਸਿਆ ਸੀ ਕਿ ਆਖਰੀ ਐਂਟਰੀ 11 ਵਜੇ ਤੋਂ 5 ਮਿੰਟ ਪਹਿਲਾਂ ਹੋਵੇਗੀ। ਜਸਦੀਪ ਨੇ ਦਾਅਵਾ ਕੀਤਾ ਕਿ ਜਦੋਂ ਉਹ ਸਾਢੇ 10 ਵਜੇ ਮੁੜ ਕੇਂਦਰ ਦੇ ਗੇਟ 'ਤੇ ਪਹੁੰਚੇ ਤਾਂ ਸੁਰੱਖਿਆ ਗਾਰਡਾਂ ਨੇ ਉਨ੍ਹਾਂ ਨੂੰ ਇਹ ਕਹਿ ਕੇ ਅੰਦਰ ਜਾਣ ਤੋਂ ਰੋਕ ਦਿੱਤਾ ਕਿ ਸਮਾਂ ਖ਼ਤਮ ਹੋ ਚੁੱਕਾ ਹੈ।
ਇਹ ਵੀ ਪੜ੍ਹੋ: SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ
ਇਕ ਹੋਰ ਉਮੀਦਵਾਰ ਪਰਮ ਨੇ ਦੱਸਿਆ ਕਿ ਪ੍ਰੀਖਿਆ ਦਾ ਨਿਰਧਾਰਿਤ ਸਮਾਂ 11:30 ਵਜੇ ਸੀ ਪਰ ਗੇਟ ਇਸ ਤੋਂ ਕਾਫ਼ੀ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ। ਉਨ੍ਹਾਂ ਅਨੁਸਾਰ ਲਗਭਗ 36 ਵਿਦਿਆਰਥੀ ਗੇਟ ਦੇ ਬਾਹਰ ਹੀ ਖੜ੍ਹੇ ਰਹਿ ਗਏ ਅਤੇ ਉਨ੍ਹਾਂ ਦੀ ਪ੍ਰੀਖਿਆ ਛੁੱਟ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ। ਪ੍ਰਦਰਸ਼ਨ ਕਰ ਰਹੇ ਉਮੀਦਵਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਕਾਲਜ ਸਟਾਫ਼ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਉਮੀਦਵਾਰਾਂ ਨੇ ਚਿੰਤਾ ਪ੍ਰਗਟਾਈ ਕਿ ਪ੍ਰਬੰਧਕਾਂ ਦੀ ਇਸ ਕਥਿਤ ਅਣਗਹਿਲੀ ਕਾਰਨ ਉਨ੍ਹਾਂ ਦਾ ਪੂਰਾ ਸਾਲ ਬਰਬਾਦ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
