ਯੂ.ਟੀ. ਮੁਲਾਜ਼ਮ ਸੰਘ ਤੇ ਪੈਨਸ਼ਨਰਜ਼ ਸਾਂਝਾ ਫਰੰਟ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

11/12/2020 5:29:22 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਸਥਾਨਕ ਸ਼ਿਮਲਾ ਪਹਾੜੀ ਵਿਖੇ ਇਕ ਵਿਸ਼ਾਲ ਰੈਲੀ ਕੱਢੀ ਗਈ। ਇਸ ਰੈਲੀ ਦੌਰਾਨ ਮੁਲਾਜ਼ਮ ਮੰਗਾਂ ਸਬੰਧੀ ਆਵਾਜ਼ ਬੁਲੰਦ ਕਰਦੇ ਹੋਏ ਸੂਬਾ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਰੈਲੀ ਦੌਰਾਨ ਆਗੂਆਂ ਸੁਖਦੇਵ ਜਾਜਾ, ਕੇਸਰ ਸਿੰਘ ਬੰਸੀਆ, ਰਜਿੰਦਰ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਕਈ ਵਿਭਾਗਾਂ ਵਿਚ ਠੇਕਾ ਆਧਾਰਤ ਭਰਤੀਆਂ ਕਰਕੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਜਲਦ ਤੋਂ ਜਲਦ ਸਾਰੇ ਠੇਕਾ ਆਧਾਰਤ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਆਸ਼ਾ ਵਰਕਰਾਂ, ਹੈਲਥ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦਾ ਹੋ ਰਿਹਾ ਸ਼ੋਸ਼ਣ ਬੰਦ ਕਰਨ, ਨਵੀਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਨਵੀਂਆਂ ਭਰਤੀਆਂ ਲਈ ਕੇਂਦਰੀ ਤਨਖ਼ਾਹ ਸਕੇਲ 'ਤੇ ਭਰਤੀ ਦਾ ਕਾਨੂੰਨ ਰੱਦ ਕਰਕੇ ਪੰਜਾਬ ਦੇ ਸਕੇਲਾਂ ਦੇ 'ਤੇ ਨਵੀਂ ਭਰਤ ਕਰਨ ਦੀ ਮੰਗ ਕੀਤੀ ਹੈ।

ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸਰਕਾਰ ਦੇ ਅੜੀਅਲ ਰਵੱਈਏ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ 9 ਦਸੰਬਰ ਨੂੰ ਪਟਿਆਲਾ ਵਿਖੇ ਹੱਲਾ ਬੋਲ ਰੈਲੀ ਕੀਤੀ ਜਾਵੇਗੀ। ਜਥੇਬੰਦੀ ਵੱਲੋਂ ਸ਼ਿਮਲਾ ਪਹਾੜੀ ਪਾਰਕ ਤੋਂ ਰੋਸ ਰੈਲੀ ਕੱਢ ਕੇ ਸਰਕਾਰੀ ਹਸਪਤਾਲ ਚੌਂਕ ਵਿਚ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਹੈਲਥ ਵਰਕਰ, ਆਸ਼ਾ ਵਰਕਰ ਅਤੇ ਮਨਰੇਗਾ ਵਰਕਰਾਂ ਤੋਂ ਇਲਾਵਾ ਧਰਮਪਾਲ ਸਿੰਘ, ਰਾਜ ਰਾਣੀ, ਸ਼ਿਵ ਕੁਮਾਰ, ਮਨਜੀਤ ਕੌਰ, ਨਿਰਮਲ ਸਿੰਘ, ਤਰਲੋਚਨ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰ ਮੌਜੂਦ ਸਨ।


cherry

Content Editor

Related News